ਸੁਰੱਖਿਆ ਮਾਪਦੰਡਾਂ ਦੀ ਅਣਦੇਖੀ ਕਿਸੇ ਵੀ ਪੱਧਰ 'ਤੇ ਸਵੀਕਾਰ ਨਹੀਂ ਕੀਤੀ ਜਾਵੇਗੀ ਅਤੇ ਲਾਪਰਵਾਹੀ ਪਾਏ ਜਾਣ 'ਤੇ ਸਬੰਧਤ ਅਧਿਕਾਰੀਆਂ ਜਾਂ ਏਜੰਸੀਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਭਾਗ ਦਾ ਉਦੇਸ਼ ਸੂਬੇ ਵਿੱਚ ਸੀਵਰ ਕੰਮਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣਾ ਅਤੇ ਭਵਿੱਖ ਵਿੱਚ ਕਿਸੇ ਵੀ ਕਿਸਮ ਦੀ ਜਾਨ ਹਾਨੀ ਨੂੰ ਰੋਕਣਾ ਹੈ। ਬਣਾਈ ਗਈ ਕਮੇਟੀ ਸਮੇਂ-ਸਮੇਂ 'ਤੇ ਅਚਨਚੇਤ ਨਿਰੀਖਣ ਕਰੇਗੀ ਅਤੇ ਆਪਣੀ ਰਿਪੋਰਟ ਸਬਮਿਟ ਕਰੇਗੀ।