ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।