ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ ਦੀ ਕੀਤੀ ਕਾਮਨਾ ਅਤੇ ਲੋਕਾਂ ਦੀ ਸਿਹਤ ਦੀ ਰਾਖੀ ਅਤੇ ਨਾਗਰਿਕਾਂ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਲਈ ਖੁਦ ਨੂੰ ਸਮਰਪਿਤ ਕਰਨ ਲਈ ਕੀਤਾ ਪ੍ਰੇਰਿਤ
ਡਾ. ਬਲਬੀਰ ਸਿੰਘ ਨੇ ਰਸਮੀ ਤੌਰ ‘ਤੇ ਲਾਂਚ ਕੀਤਾ 'ਪਹਿਚਾਣ' ਪੋਰਟਲ
ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਨੂੰ ਬਿਹਤਰ ਸਿਹਤਮੰਦ ਜੀਵਨ ਲਈ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਵਿਕਾਸ ਨਗਰ ਵਿੱਚ ਬਣਿਆ ਇਹ ਵਾਤਾਵਰਨ ਪਾਰਕ ਇਲਾਕੇ ਦੇ ਲੋਕਾਂ ਲਈ ਸਿਹਤਮੰਦ ਜੀਵਨ ਅਤੇ ਵਾਤਾਵਰਨ ਸੰਭਾਲ ਦਾ ਸੁੰਦਰ ਸੁਮੇਲ ਸਾਬਤ ਹੋਵੇਗਾ।
ਪੀਆਈਐਲਬੀਐਸ ਮੋਹਾਲੀ ਵਿਖੇ ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਉੱਨਤ ਜਨਤਕ ਸਿਹਤ ਸੰਭਾਲ ਵਿੱਚ ਪੰਜਾਬ ਦੀ ਵਧ ਰਹੀ ਸਮਰੱਥਾ ਦਾ ਪ੍ਰਮਾਣ: ਡਾ. ਬਲਬੀਰ ਸਿੰਘ
ਬਾਬਾ ਬਲਬੀਰ ਸਿੰਘ ਨੇ ਕਿਹਾ ਜਗਤਾਰ ਸਿੰਘ ਹਵਾਰਾ ਅਤੇ ਦੂਜੇ ਬੰਦੀ ਸਿੰਘ ਜੋ ਆਪਣੀਆ ਸਜ਼ਾਵਾਂ ਪੂਰੀਆਂ ਕਰ ਚੁਕੇ ਹਨ ਉਨ੍ਹਾਂ ਨੂੰ ਬਿਨ੍ਹਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ।
ਸਾਬਕਾ ਸਿਹਤ ਮੰਤਰੀ ਸਿੱਧੂ ਅੱਜ ਸੈਕਟਰ-66, ਮੋਹਾਲੀ ਵਿਖੇ ਉਸ ਸਥਾਨ ਦਾ ਦੌਰਾ ਕਰਨ ਪਹੁੰਚੇ, ਜਿੱਥੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਸਿਹਤ ਮੰਤਰੀ ਰਹਿੰਦਿਆਂ 350 ਬਿਸਤਰਿਆਂ ਵਾਲੇ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ ਸੀ।
ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਜੀ ਧਿਆਨੂੰ ਮਾਜਰੇ ਵਾਲਿਆਂ ਦੁਆਰਾ ਵਰੋਸਾਏ ਅਤੇ ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਬਲਬੀਰ ਸਿੰਘ ਜੀ ਧਿਆਨੂੰ ਮਾਜਰੇ ਵਾਲੇ ਬੀਤੀ ਰਾਤ 11 ਵਜੇ ਦੇ ਕਰੀਬ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ.
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਸਬੰਧੀ ਸੰਗਤਾਂ ਦੀ ਮੰਗ ਬਾਰੇ ਬੋਲਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਇਸ ਧਾਰਮਿਕ ਭਾਵਨਾ ਨੂੰ ਸਰਕਾਰਾਂ ਸੰਵੇਦਨਸ਼ੀਲਤਾ ਨਾਲ ਲੈਣ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਲਗਾਤਾਰ ਯਤਨਾਂ ਸਦਕਾ ਤ੍ਰਿਪੜੀ ਇਲਾਕੇ ਵਿਚ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਸਮੱਸਿਆ ਦਾ ਹੱਲ ਕਰਦਿਆਂ ਇਲਾਕੇ ਵਿੱਚ ਸਾਲਾਂ ਤੋਂ ਚੱਲ ਰਹੇ ਨਾਜਾਇਜ਼ ਕਬਜ਼ਿਆਂ ਹਟਾਏ ਗਏ।
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗਮਾਡਾ ਵਲੋਂ ਮੋਹਾਲੀ ਹਲਕੇ ਦੇ ਅੱਠ ਪਿੰਡਾਂ ਦੀ 3864 ਏਕੜ ਜ਼ਮੀਨ ਐਕੁਆਇਰ ਕਰਨ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਕਿਸਾਨਾਂ ਵਲੋਂ 20 ਜੁਲਾਈ ਨੂੰ ਗਮਾਡਾ ਦਫ਼ਤਰ ਦੇ ਕੀਤੇ ਜਾ ਰਹੇ ਘਿਰਾਉ ਵਿਚ ਕਾਂਗਰਸੀ ਵਰਕਰਾਂ ਸਮੇਤ ਸ਼ਾਮਲ ਹੋਣਗੇ।
ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਹਲਕਾ ਮੋਹਾਲੀ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਰੱਖਿਆ ਨੂੰ ਯਕੀਨੀ ਬਣਾਉਣ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਵਾਤਾਵਰਨ ਪੱਖੀ ਪਟਿਆਲਾ ਦੀ ਸਿਰਜਣਾ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੁਆਰਾ ਮੋਹਾਲੀ ਵਿਖੇ ਸਥਾਪਿਤ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਦੌਰਾ ਕਰਕੇ ਕੇਂਦਰ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਪੈਦਾ ਹੋਏ ਗੰਭੀਰ ਬਿਜਲੀ ਅਤੇ ਸਿੰਚਾਈ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਦੇ ਝੂਠੇ ਦਾਅਵਿਆਂ ਅਤੇ ਨਾਕਾਮ ਪ੍ਰਸ਼ਾਸਨ ਨੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬੇਹੱਦ ਮੁਸ਼ਕਲ ਹਾਲਾਤਾਂ ਵਿੱਚ ਧੱਕ ਦਿੱਤਾ ਹੈ।
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਪਿੰਡ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦੇ ਮਕਸਦ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ “ਯੁੱਧ ਨਸ਼ਿਆਂ ਵਿਰੁੱਧ ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਤਹਿਤ ਇੱਕ ਅਹਿਮ ਮੀਟਿੰਗ ਕੀਤੀ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਾਰਟੀ ਹਾਈਕਮਾਂਡ ਦੀ ਸੋਚ 'ਤੇ ਪਹਿਰਾ ਦਿੰਦੇ ਹੋਏ, ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸੀਨੀਅਰ ਆਗੂ ਸ਼੍ਰੀ ਨਰਿੰਦਰ ਪਾਲ ਸਿੰਘ ਜੀ ਨੂੰ ਓ.ਬੀ.ਸੀ. (OBC) ਸੈੱਲ ਦੇ ਜ਼ਿਲ੍ਹਾ ਉਪ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਸੌਂਪਿਆ ਗਿਆ।
ਰਾਜ ਕੁਮਾਰ ਰਾਣਾ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨਾਲ ਮਿਲੇ। ਇਸ ਮੌਕੇ ਉਨ੍ਹਾਂ ਨੇ ਪਲਾਟ ਹੋਲਡਰਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਪਲਾਟਾਂ ਦੀਆਂ ਰਜਿਸਟਰੀਆਂ ‘ਤੇ ਲੱਗੀਆਂ ਪਾਬੰਦੀਆਂ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ।
ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ‘ਤੇ ਵੀ ਔਨੀ ਹੀ ਨਿਰਭਰ ਕਰੇਗੀ।
ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨੋਲੋਜੀ, ਪਟਿਆਲਾ ਵਿੱਚ ਇੱਕ ਗੌਰਵਮਈ ਅਤੇ ਯਾਦਗਾਰ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿੱਥੇ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਵੇਂ ਸਥਾਪਿਤ ਫਰਸਟ ਏਡ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ ਗਿਆ।
ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਮੁੱਚੇ ਸੰਸਾਰ ਅੰਦਰ ਬੜੀ ਤੇਜ਼ੀ ਨਾਲ ਬਦਲ ਰਹੇ ਵਾਤਾਵਰਣ ਤੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਗਲੋਬਲ ਵਾਰਮਿੰਗ ਸਰਕਾਰਾਂ ਅਤੇ ਲੋਕਾਂ ਦੀ ਲਾਪਰਵਾਹੀ ਤੇ ਅਵੇਸਲੇਪਨ ਕਾਰਨ ਉਤਪਨ ਹੋਇਆ ਹੈ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਅਤੇ ਸਮੇਂ ਸਿਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਅੱਗੇ ਵਧਾਉਂਦਿਆਂ ਅੱਜ ਪਟਿਆਲਾ ਦੇ ਤ੍ਰਿਪੜੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਅਸਟੇਟ ਫੇਜ਼-2 ਵਿੱਚ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀਆਂ 25 ਕਿਲੋਮੀਟਰ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਮੋਹਾਲੀ ਦੇ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਪਰਮਜੀਤ ਸਿੰਘ ਕਾਹਲੋਂ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਨਾਜਾਇਜ਼ ਸ਼ਰਾਬ ਜਮ੍ਹਾ ਕਰਨ, ਹਥਿਆਰਾਂ ਦੇ ਜ਼ੋਰ ’ਤੇ ਵਿਰੋਧੀਆਂ ਨੂੰ ਧਮਕਾਉਣ ਅਤੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਤੁਰੰਤ ਕੇਸ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਨਗਰ ਨਿਗਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟ ਸਮੇਂ ਸਿਰ ਪੂਰਾ ਕਰਨੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਮਿਸ਼ਨ ਵਿਕਾਸ ਤਹਿਤ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਬਾਬਾ ਦੀਪ ਸਿੰਘ ਨਗਰ ਅਤੇ ਗੁਰੂ ਨਾਨਕ ਨਗਰ ਵਿਖੇ (ਵੱਡੀ ਨਦੀ ਦੇ ਪੁੱਲ ਦੇ ਨਾਲ) ਕਰੀਬ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ।
ਲਾਈਫ਼ਲਾਈਨ ਡਾਇਲਸਿਸ 'ਤੇ ਮੌਜੂਦ 68,000 ਤੋਂ ਵੱਧ ਗੁਰਦਾ ਰੋਗੀਆਂ ਸਮੇਤ ਕੈਂਸਰ, ਦਿਲ ਦੇ ਰੋਗ ਅਤੇ ਅਧਰੰਗ ਦੇ ਕੇਸ ਪੂਰੀ ਤਰ੍ਹਾਂ ਕੀਤੇ ਗਏ ਕਵਰ
ਆਮ ਆਦਮੀ ਕਲੀਨਿਕ ਪੇਂਡੂ-ਸ਼ਹਿਰੀ ਸਿਹਤ ਸੰਭਾਲ ਵਿਚਲੇ ਖੱਪੇ ਨੂੰ ਪੂਰਨ ਵਿਚ ਮਦਦ ਕਰ ਰਹੇ ਹਨ: ਡਾ. ਬਲਬੀਰ ਸਿੰਘ
ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਡ ਬਣਾਉਣ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ
ਸਿਹਤ ਮੰਤਰੀ ਨੇ ਐਲ.ਐਮ.ਐਚ.ਪੀ. ਫੈਲੋਜ਼ ਦੇ ਪਲੇਠੇ ਬੈਚ ਨਾਲ ਕੀਤੀ ਵਿਚਾਰ-ਚਰਚਾ , ਨਸ਼ਿਆਂ ਵਿਰੁੱਧ ਲੜਾਈ ਵਿੱਚ ਉਨ੍ਹਾਂ ਨੂੰ ਕਿਹਾ,‘ਲਾਈਟਹਾਊਸ’
550 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਐਲਾਨ
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਬਲਬੀਰ ਸਿੰਘ,ਮੰਤਰੀ ਲਾਲਜੀਤ ਸਿੰਘ ਭੁੱਲਰ,ਸ਼ੈਰੀ ਕਲਸੀ ਅਤੇ ਸੋਨੀਆ ਮਾਨ ਦੀ ਅਗਵਾਈ ਹੇਠ ਸੰਭਾਲਿਆ ਅਹੁਦਾ
ਸਿਹਤ ਮੰਤਰੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ, ਨਿਊ ਚੰਡੀਗੜ੍ਹ ਦਾ ਦੌਰਾ
ਪੰਜਾਬ ਸਰਕਾਰ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮਿਆਰੀ, ਪਹੁੰਚਯੋਗ ਅਤੇ ਨਕਦੀ ਰਹਿਤ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਲਈ ਵਚਨਬੱਧ: ਡਾ. ਬਲਬੀਰ ਸਿੰਘ
ਫੰਡ ਸਿਰਫ਼ ਚੋਣਾਂ ਵਾਲੇ ਸੂਬਿਆਂ ਨੂੰ ਹੀ ਦਿੱਤੇ ਜਾ ਰਹੇ: ਡਾ. ਬਲਬੀਰ ਸਿੰਘ
ਕਿਹਾ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਸਾਰ ਉੱਚਿਤ ਕਾਰਵਾਈ ਅਤੇ ਪੁਨਰਵਾਸ ਜ਼ਰੂਰੀ
ਪੰਜਾਬ ਸਰਕਾਰ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ-ਡਾ. ਬਲਬੀਰ ਸਿੰਘ
ਨਸ਼ੀਲੇ ਪਦਾਰਥਾਂ ਦੀ ਵਰਤੋਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ, 35 ਮਨੋਵਿਗਿਆਨਕ ਪੇਸ਼ੇਵਰਾਂ ਨੂੰ ਪੰਜਾਬ ਵਿੱਚ ਕੀਤਾ ਜਾਵੇਗਾ ਤਾਇਨਾਤ : ਸਿਹਤ ਮੰਤਰੀ
ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਕਰਵਾ ਰਹੇ 96 ਫ਼ੀਸਦ ਮਰੀਜ਼ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੋਂ ਸੰਤੁਸ਼ਟ: ਸਿਹਤ ਮੰਤਰੀ