ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦਮਾਂ ਤਹਿਤ ਅੱਗੇ ਵਧਦਿਆਂ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਜਿਸ ਨੇ ਹਾਈ ਨੇਜ਼ਲ ਫਲੋ ਕੈਨੂਲਜ਼ (ਐਚ.ਐੱਫ.ਐੱਨ.ਸੀਜ਼) ਦੀ ਮਹੱਤਤਾ ਨੂੰ ਸਮਝਿਆ ਹੈ। ਮੌਜੂਦਾ ਵਿਸਵਵਿਆਪੀ ਮਹਾਂਮਾਰੀ ਸੰਕਟ ਵਿੱਚ ਇਹ ਮਾਅਰਕਾ ਹੋਰ ਵੀ ਮਹੱਤਵਪੂਰਨ ਬਣ ਜਾਂਦਾ ਹੈ ਜਦੋਂ ਗੰਭੀਰ ਮਰੀਜ਼ਾਂ ਦੀ ਜਾਨ ਬਚਾਉਣ ਲਈ ਭਾਰਤ ਸਰਕਾਰ ਵੈਂਟੀਲੇਟਰਾਂ ਦੀ ਖਰੀਦ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਐਚ.ਐਫ.ਐਨ.ਸੀ. ‘ਤੇ ਧਿਆਨ ਕੇਂਦਰਿਤ ਕਰ ਰਹੀ, ਜੋ ਸਮਾਂ ਰਹਿੰਦਿਆਂ ਕੀਮਤੀ ਜਾਨਾਂ ਬਚਾਉਣ ਲਈ ਇੱਕ ਹੋਰ ਮਹੱਤਵਪੂਰਨ ਸਾਧਨ ਸਾਬਤ ਹੋਵੇਗਾ।