ਸੈਟਲਾਈਟ ਮਾਨੀਟਰਿੰਗ ਰਾਹੀਂ ਮਾਲੇਰਕੋਟਲਾ ਸਬ ਡਵੀਜਨ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਰਜ ਕੀਤੀ ਗਈ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਤੁਰੰਤ ਸੰਬੰਧਤ ਕਿਸਾਨ ਵਿਰੁੱਧ ਵਿਭਾਗੀ ਮੁਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨੋਡਲ ਅਤੇ ਫੀਲਡ ਅਧਿਕਾਰੀਆਂ ਨੂੰ ਫੀਲਡ ਰਿਪੋਰਟ ਸਬਮਿਟ ਕਰਵਾਉਣ ਦੇ ਆਦੇਸ਼ ਦਿੱਤੇ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਆਰੰਭੀ ਜਾ ਸਕੇ।