ਬਿਜਲੀ ਕਰਮਚਾਰੀਆਂ ਦੀ ਹੜਤਾਲ ਦੇ ਸੰਬੰਧ ਵਿੱਚ ਪੁੱਛੇ ਗਏ ਸਵਾਲ 'ਤੇ ਮੁੱਖ ਮੰਤਰੀ ਨੇ ਕਿਹਾ
ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਪੈਰੋਲ ਦਾ ਮਾਮਲਾ ਇੱਕ ਬਿਮਾਰ ਮਾਤਾ ਨਾਲ ਜੁੜੀ ਮਨੁੱਖੀ ਭਾਵਨਾ ਦਾ ਮਾਮਲਾ ਹੈ, ਜਿਸ ਨੂੰ ਸੰਵੇਦਨਸ਼ੀਲਤਾ ਅਤੇ ਹਮਦਰਦੀ ਨਾਲ ਦੇਖਣ ਦੀ ਲੋੜ ਹੈ। ਉਨ੍ਹਾਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਇਸ ਮਾਮਲੇ ਵਿੱਚ ਪਹਿਲ ਕਰਨ ਲਈ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੀ ਭਾਈ ਜਗਤਾਰ ਸਿੰਘ ਹਵਾਰਾ ਦੀ 10 ਦਿਨਾਂ ਦੀ ਪੈਰੋਲ ਦੀ ਮੰਗ ’ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਜਲਦ ਢੁਕਵਾਂ ਫ਼ੈਸਲਾ ਲੈਣਗੇ।
ਉਸਮੀ, ਬਿੰਦੀਆ, ਕਾਲਾ ਸਿੰਘ, ਗੁਰਪ੍ਰੀਤ ਸਿੰਘ ਪੰਚ, ਅਮਰਦੀਪ ਸਿੰਘ, ਮਨਿੰਦਰ ਸਿੰਘ, ਆਰਤੀ ਸ਼ਰਮਾ, ਕਮਲਜੀਤ ਸਿੰਘ, ਰਜੀਵ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ।
ਕਰਮਚਾਰੀ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਅਮਨਦੀਪ ਕੌਰ ਖੰਗੂੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਦੇ ਦਰਬਾਰ ਤੱਕ ਪਹੁੰਚਾ ਕੇ ਜਵਾਬਦੇਹੀ ਤੈਅ ਕਰਵਾਉਣ ਲਈ ਸੰਘਰਸ਼ ਜਾਰੀ ਰੱਖੇਗੀ।
ਸੰਗਤ ਦੇ ਰੂਪ ਵਿੱਚ ਯਾਤਰਾ ਕਰਨ ਦਾ ਅਨੁਭਵ ਅਤੇ ਆਨੰਦ ਹੀ ਵੱਖਰਾ ਹੁੰਦਾ ਹੈ : ਕੁਲਵੰਤ ਸਿੰਘ
ਇਹ 3.77 ਕਿਲੋਮੀਟਰ ਲੰਬਾਈ ਵਾਲੀ ਸੜਕ ਕਰੀਬ 3.76 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ। ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ਇਹ ਸੜਕ ਇਲਾਕੇ ਦੇ ਲੋਕਾਂ ਲਈ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣ ਦੇ ਨਾਲ-ਨਾਲ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਵੀ ਵੱਡੀ ਸਹੂਲਤ ਪ੍ਰਦਾਨ ਕਰੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਿੰਜਾਈ ਲਈ ਨਹਿਰੀ ਪਾਣੀ ਪਹਿਲੀ ਮਈ ਤੋਂ ਹੀ ਉਪਲਬਧ ਕਰਵਾ ਦਿੱਤਾ ਜਾਵੇਗਾ, ਜਿਸ ਲਈ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਪੰਜਾਬ ਦੀ ਧਰਤੀ ਹੇਠਲੇ ਪਾਣੀ `ਤੇ ਭਾਰੀ ਨਿਰਭਰਤਾ ਨੂੰ ਖ਼ਤਮ ਕਰੇਗਾ।
ਸੂਬੇ ਦੇ ਕਿਰਤੀ ਵਰਗ ਦੇ ਸਤਿਕਾਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ।
ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਤਰੱਕੀ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਦੀ ਚਿੰਤਾ ਹੈ: ਭਗਵੰਤ ਮਾਨ
ਪੰਜਾਬ ਦੇ ਪੇਂਡੂ ਖੇਤਰ ਵਿੱਚ ਭਾਜਪਾ ਦੇ ਵੱਧ ਰਹੇ ਗ੍ਰਾਫ ਨੂੰ ਵੇਖ ਕੇ ਆਮ ਆਦਮੀ ਪਾਰਟੀ ਬੁਖਲਾਹਟ ਦੀ ਰਾਜਨੀਤੀ ਕਰ ਰਹੀ ਹੈ
ਡਾਕਟਰ ਦੀ ਪਰਚੀ, ਜਾਂਚ ਰਿਪੋਰਟਾਂ, ਡਾਕਟਰ ਨੂੰ ਮਿਲਣ ਦੀ ਤਰੀਕ ਅਤੇ ਸਿਹਤ ਸੰਭਾਲ ਬਾਰੇ ਸਾਰੀ ਜਾਣਕਾਰੀ ਹੁਣ ਵਟਸਐਪ ਰਾਹੀਂ ਮਿਲੇਗੀ