ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ ਵੰਨ ਕਮੇਟੀ ਵੱਲੋਂ ਬਲਾਕ ਦੇ ਪਿੰਡੋ ਪਿੰਡ ਮੀਟਿੰਗਾਂ ਦੀ ਵਿੱਢੀ ਮੁਹਿੰਮ ਤਹਿਤ ਅੱਜ ਪਿੰਡ ਚੜਿੱਕ, ਝੰਡੇਵਾਲ ਅਤੇ ਚੜਿੱਕ ਕੋਠੇ ਜੈਤੋ ਖੋਸਾ ਵਿਖੇ ਬਲਾਕ ਪ੍ਰਧਾਨ ਜਗਜੀਤ ਸਿੰਘ ਮੱਦੋਕੇ ਦੀ ਪ੍ਰਧਾਨਗੀ ਹੇਠ ਮੀਟਿੰਗਾਂ ਕਰਵਾਈਆਂ ਗਈਆਂ ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿ਼ਲ੍ਹਾ ਮਾਲੇਰਕੋਟਲਾ ਵੱਲੋਂ ਜਿ਼ਲ੍ਹਾ ਮਾਲੇਰਕੋਟਲਾ ਦੇ ਕਿਸਾਨਾਂ ਦੀਆਂ ਬਾਉਣੇ ਰੋਗ ਨਾਲ ਖਰਾਬ ਹੋਈ ਝੋਨੇ ਦੀ ਫਸ਼ਲ ਅਤੇ ਬਰਸ਼ਾਤ ਕਾਰਨ ਫਸਲਾਂ ਦੇ ਖ਼ਰਾਬੇ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੂੰ ਜਿ਼ਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਪੱਤਰ ਦੇ ਕੇ ਗਿਰਦਾਵਰੀਆਂ ਕਰਾਉਣ ਵਿੱਚ ਵਾਧਾ ਕਰਨ ਦੀ ਮੰਗ ਕੀਤੀ।