ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿਚ ਘੱਗਰ ’ਤੇ ਕੰਕ੍ਰੀਟ ਦੇ ਪੱਕੇ ਬੰਨ ਬਣਾ ਕੇ ਪਾਣੀ ਦੀ ਨਿਕਾਸੀ ਯਕੀਨੀ ਬਣਾਉਣਾ ਹੀ ਮਸਲੇ ਦਾ ਸਥਾਈ ਹੱਲ ਹੈ ਅਤੇ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਲਈ ਅਜਿਹਾ ਕਰਨਾ ਪ੍ਰਮੁੱਖ ਤਰਜੀਹ ਹੋਵੇਗੀ।