ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਸ੍ਰੀ ਰੋਹਿਤ ਗੁਪਤਾ ਨੇ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ “U/s 19 of The Air Prevention & Control Act, 1981” ਅਤੇ ਭਾਰਤੀ ਨਾਗਰਿਕ ਸੁਰਕਸ਼ਾ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿੱਚ ਕਣਕ ਦੀ ਨਾੜ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।