Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

cmpunjab

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਪ੍ਰਮਾਣਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। 

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਜ਼ੀਰਕਪੁਰ ਦੇ ਪਿੰਡ ਨਗਲਾ ਤੋਂ ਸ਼ਰਧਾਲੂਆਂ ਦੀ 25ਵੀਂ ਬੱਸ ਨੂੰ ਰਵਾਨਾ ਕੀਤਾ।

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਤੋਂ 'ਬੇਅਦਬੀ' ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ, ਭਾਜਪਾ ਦੀ ਬੇਚੈਨੀ ਸਪੱਸ਼ਟ ਦਿਖਾਈ ਦੇ ਰਹੀ ਹੈ ਕਿਉਂਕਿ ਭਾਜਪਾ ਪੰਜਾਬ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ 'ਤੇ ਪੰਜਾਬ ਸਰਕਾਰ ਦੀ ਫੈਸਲਾਕੁੰਨ ਕਾਰਵਾਈ ਨੂੰ ਸਵੀਕਾਰ ਨਹੀਂ ਕਰ ਪਾ ਰਹੀ।

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਅੱਜ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਬਲਾਕ ਸੰਮਤੀ ਅਜਨਾਲਾ ਦੇ ਚੇਅਰਪਰਸਨ ਬੀਬੀ ਸਵਿੰਦਰ ਕੌਰ, ਤੇ ਉੱਪ ਚੇਅਰਮੈਨ ਸ. ਸਰਬਜੀਤ ਸਿੰਘ, ਬਲਾਕ ਸੰਮਤੀ ਰਮਦਾਸ ਦੇ ਚੇਅਰਮੈਨ ਸ. ਪ੍ਰਿਥੀਪਾਲ ਸਿੰਘ ਵਾਹਲਾ ਤੇ ਉੱਪ ਚੇਅਰਪਰਸਨ ਬੀਬੀ ਪਲਵਿੰਦਰ ਕੌਰ ਨੂੰ ਆਪਣੇ ਆਹੁਦਿਆਂ ਤੇ ਰਸਮੀ ਤੌਰ ਤੇ ਬਿਰਾਜਮਾਨ ਕਰਵਾਉਣ ਮੌਕੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮਾਂ ‘ਚ ਬਤੌਰ ਮੁੱਖ ਮਹਿਮਾਨ ਵੱਜੋਂ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹੋਏ।

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਦਰਮਿਆਨ ਸਹਿਯੋਗ ਦੇ ਨਾਲ ਪੰਜਾਬ ਦੇ ਕਲਾਸਰੂਮਾਂ ਵਿੱਚ ਪ੍ਰਤੱਖ ਤਬਦੀਲੀਆਂ ਦਿਖਣੀਆਂ ਸ਼ੁਰੂ ਹੋ ਗਈਆਂ ਹਨ, ਜਿਸਨੇ ਅਧਿਆਪਨ ਅਭਿਆਸਾਂ ਨੂੰ ਵਧੇਰੇ ਆਨੰਦਮਈ ਅਤੇ ਵਿਹਾਰਕ ਬਣਾ ਦਿੱਤਾ ਹੈ ਅਤੇ ਵਿਦਿਆਰਥੀਆਂ ਲਈ ਸਿੱਖਣ ਦਾ ਮਾਹੌਲ ਵਧੇਰੇ ਪ੍ਰਭਾਵਸ਼ਾਲੀ ਬਣ ਰਿਹਾ ਹੈ।

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦ੍ਰਿਤ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿੱਚ ਇੱਕ ਵੱਡਾ ਸੁਧਾਰ ਕੀਤਾ ਹੈ।

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਪੰਜਾਬ ਵਿੱਚ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ' ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ ।

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਆਮ ਅਦਾਮੀ ਪਾਰਟੀ ਦੇ ਬਲਾਕ ਪ੍ਰਧਾਨਾ ਸੰਦੀਪ ਸਿੰਘ ਕੰਮੇਆਣਾ ਅਤੇ ਗੁਰਦੀਪ ਸ਼ਰਮਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਦੀ ਦੁਨੀਆ ਭਰ ਵਿੱਚ ਵਸਦੇ ਹਰ ਇੱਕ ਪੰਜਾਬੀ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮੁਲਾਜ਼ਮਾਂ ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਜਾਰੀ ਹੈ।

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ। 

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ,

ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਟਰਾਂਸਪੋਰਟ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਦਰਸਾਏ ਮਾਰਗ 'ਤੇ ਚੱਲ ਰਹੀ ਹੈ।

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਅਧਿਕਾਰਤ ਤੌਰ 'ਤੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ' ਲਾਗੂ ਕਰ ਦਿੱਤਾ ਹੈ।

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਦਾ ਐਲਾਨ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਮਾਨ ਸਰਕਾਰ ਨੇ ਆੜਤੀਆਂ, ਪੱਲੇਦਾਰਾਂ, ਖਰੀਦ ਏਜੰਸੀਆਂ ਦੇ ਸੁਮੇਲ ਨਾਲ ਕਣਕ ਦੀ ਸਰਕਾਰੀ ਖਰੀਦ ਲਈ ਕੀਤੇ ਪੁੱਖਤਾ ਤੇ ਉਸਾਰੂ ਪ੍ਰਬੰਧ-ਧਾਲੀਵਾਲ

ਅੱਜ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਤਹਿਸੀਲ ਅਜਨਾਲਾ ਦੀ ਸੱਭ ਤੋਂ ਵੱਡੀ ਅਨਾਜ ਮੰਡੀ ਅਜਨਾਲਾ ਸ਼ਹਿਰ, ਅਜਨਾਲਾ ਖੇਤਰ ਦੀਆਂ ਚਮਿਆਰੀ, ਸੁਧਾਰ ਤੇ ਅਵਾਣ ਨੇੜੇ ਰਮਦਾਸ ਦਾਣਾ ਮੰਡੀਆਂ ‘ਚ ਕਿਸਾਨਾਂ ਵਲੋਂ ਵਿਕਰੀ ਲਈ ਲਿਆਂਦੀ ਹੋਈ ਹਾੜੀ ਦੀ ਮੁੱਖ ਫਸਲ ਕਣਕ ਦੀ ਸਰਕਾਰੀ ਖਰੀਦ ਦੀ ਆਰੰਭਤਾ ਪੂਰੇ ਉਤਸ਼ਾਹ ਤੇ ਜੋਸ਼ੋ ਖਰੋਸ਼ ਨਾਲ ਕਰਵਾਈ ਗਈ ।

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀ ਆਧੁਨਿਕ ਪੁਲਿਸਿੰਗ ਦੇ ਮੋਰਚਿਆਂ 'ਤੇ ਇੱਕ ਫੈਸਲਾਕੁੰਨ ਤਾਕਤ ਵਜੋਂ ਉੱਭਰ ਰਹੀਆਂ,  ਮੁੱਖ ਆਪ੍ਰੇਸ਼ਨਾਂ ਦੀ ਅਗਵਾਈ ਕਰ ਰਹੀਆਂ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਪਰਾਧ ਅਤੇ ਗੈਂਗਸਟਰ-ਮੁਕਤ ਪੰਜਾਬ ਦੇ ਯਤਨਾਂ ਨੂੰ ਲਗਾਤਾਰ ਮਜ਼ਬੂਤੀ ਪ੍ਰਦਾਨ ਕਰ ਰਹੀਆਂ ਹਨ। ਗੈਂਗਸਟਰ ਵਿਰੋਧੀ ਮੁਹਿੰਮਾਂ ਦੀ ਨਿਗਰਾਨੀ ਤੋਂ ਲੈ ਕੇ ਕਮਿਊਨਿਟੀ-ਕੇਂਦਰਿਤ ਪਹਿਲਾਂ ਨੂੰ ਅੱਗੇ ਵਧਾਉਣ ਤੱਕ, ਇਹ ਅਧਿਕਾਰੀ ਨਾ ਸਿਰਫ਼ ਅਪਰਾਧਿਕ ਨੈੱਟਵਰਕਾਂ ਨੂੰ ਤੋੜ ਰਹੀਆਂ ਹਨ, ਸਗੋਂ ਪੁਲਿਸ ਬਲ ਵਿੱਚ ਲੀਡਰਸ਼ਿਪ ਨੂੰ ਵੀ ਮੁੜ ਪਰਿਭਾਸ਼ਿਤ ਵੀ ਤਿਆਰ ਕਰ ਰਹੀਆਂ ਹਨ।  ਪੰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਅਪ੍ਰੈਲ ਨੂੰ ਦਾਣਾ ਮੰਡੀ ਅਟਾਰੀ ਵਿਖੇ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣਗੇ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 17 ਅਪ੍ਰੈਲ 2026 ਨੂੰ ਸਵੇਰੇ 11:00 ਵਜੇ ਦਾਣਾ ਮੰਡੀ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਅੱਜ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ, ਜਿਸ ਨਾਲ ਗੁਰੂ ਸਾਹਿਬ ਦੀ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਅਤੇ ਪਹੁੰਚਯੋਗ ਜਨਤਕ ਆਵਾਜਾਈ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਟਰਾਂਸਪੋਰਟ ਨੈੱਟਵਰਕ ਵਿੱਚ ਵੱਡੇ ਵਿਸਥਾਰ ਦਾ ਐਲਾਨ ਕੀਤਾ।

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਇਕਾਈ ਦੀ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕਰਨ ਲਈ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਸਾਂਝਾ ਫਰੰਟ ਵਿੱਚ ਸ਼ਾਮਲ ਜਥੇਬੰਦੀਆਂ ਦੀ ਇੱਕ ਮੀਟਿੰਗ ਭਜਨ ਸਿੰਘ ਗਿੱਲ ਸੂਬਾ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। 

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਜ਼ਮੀਨੀ ਪੱਧਰ 'ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ।

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।  ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ।

ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਸ਼ੇਰਮਾਜਰਾ ਵਿਖੇ 4.34 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾ ਲਈ ਸਹੂਲਤਾਂ ਵਿੱਚ ਵਾਧਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਦੇ ਪਿੰਡ ਸ਼ੇਰਮਾਜਰਾ ਵਿਖੇ ਲਗਭਗ 4.34 ਕਰੋੜ ਰੁਪਏ ਦੀ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਫਸਲਾਂ ਬਰਬਾਦ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ, ਮੁੱਖ ਮੰਤਰੀ ਤੋਂ ਮੁਆਵਜ਼ੇ ਦੀ ਮੰਗ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਸ. ਮਾਨ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਜ਼ੀਰੋ ਲਾਈਨ ਤੱਕ ਲਿਜਾਣ ‘ਚ ਰੱਚਿਆ ਇਤਿਹਾਸ-ਧਾਲੀਵਾਲ

 ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬੀਨੈਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸੀਨੀਅਰ ਮਹਿਲਾ ਆਗੂ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਬਲਾਕ ਇੰਚਾਰਜ ਜਸਜੀਤ ਸਿੰਘ, ਸੰਦੀਪ ਸਿੰਘ, ਹਰਪਾਲ ਸਿੰਘ ਬਲਜੀਤ ਸਿੰਘ ਦੇ ਉਪਰਾਲੇ ਨਾਲ ਅਜਨਾਲਾ ਹਲਕੇ ‘ਚ ਲੱਗਦੀ ਭਾਰਤ ਪਾਕਿ ਕੌਮਾਂਤਰੀ ਸਰਹੱਦ ਤੇ ਵੱਸੇ ਪਿੰਡਾਂ ਦੀਨੇਵਾਲੀ , ਬੱਲ ਲਭੇ ਦਰਿਆ, ਚੱਕ ਬਾਲਾ, ਨੰਗਲ ਅੰਬ, ਕਸਬਾ ਰਮਦਾਸ ਦੇ ਵਾਰਡ ਨੰਬਰ 1, 2, 3, 6, 9, 10 ਵਿਖੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਜਨਤਕ ਵੱਡੀਆਂ ਮੀਟਿੰਗਾਂ ਕਰਕੇ ਸਰਹੱਦੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।

ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਮੈਂ ਪੰਜਾਬ ਨੂੰ ਬੁਲੰਦੀਆਂ 'ਤੇ ਵੇਖਣਾ ਚਾਹੁੰਦਾ ਹਾਂ : ਮੁੱਖ ਮੰਤਰੀ

ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ।

ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ

 ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ।

'ਬਿੱਲ ਲਿਆਓ ਇਨਾਮ ਪਾਓ' ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ 'ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 ਰੁਪਏ ਦੇ ਇਨਾਮ ਜਿੱਤੇ ਹਨ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ

ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।

ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਿਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਂਦੇ ਹੋਏ ਮੌਤ ਹੋ ਗਈ ਸੀ। 

2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਸੂਬੇ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ।

ਸੂਬਾ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗੀ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ।

ਮੁੱਖ ਮੰਤਰੀ ਨੇ ‘ਦੁਆਬੇ ‘ਚ ਸਰਕਾਰ ਤੁਹਾਡੇ ਦਰਬਾਰ’ ਸਕੀਮ ਤਹਿਤ ਸੁਣੀਆਂ ਸਮੱਸਿਆਵਾਂ ਤੇ ਕੀਤਾ ਨਿਬੇੜਾ

ਸੂਬੇ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ‘ਦੁਆਬੇ ਵਿੱਚ ਸਰਕਾਰ ਤੁਹਾਡੇ ਦੁਆਰ ’ ਸਕੀਮ ਦੇ ਹਿੱਸੇ ਵਜੋਂ ਆਪਣੀ ਜਲੰਧਰ ਸਥਿਤ ਰਿਹਾਇਸ਼ ’ਤੇ ਇਲਾਕੇ ਦੇ ਲੋਕਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।

ਭਗਵੰਤ ਸਿੰਘ ਮਾਨ ਦਾ ਐਲਾਨ ; ਹਰਿਆਣਾ ਦੀਆਂ 90 ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ ਆਮ ਆਦਮੀ ਪਾਰਟੀ

 ਆਮ ਆਦਮੀ ਪਾਰਟੀ ਨੇ ਹਰਿਆਣਾ ਵਿੱਚ ਅਕਤੂਬਰ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜਨ ਦਾ ਫ਼ੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫ਼ਰੰਸ ਦੌਰਾਨ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ ਹਰਿਆਣਾ ਦੀਆਂ 90 ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ।

ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ 'ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਤਮਸਤਕ ਹੋਏ। 

123