ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ-ਕਮ-ਜਨਤਕ ਸ਼ਿਕਾਇਤਾਂ ਏ.ਐਸ. ਰਾਏ ਨੇ ਅੱਜ ਜਨਤਕ ਸ਼ਿਕਾਇਤ ਡਵੀਜ਼ਨ (ਪੀ.ਜੀ.ਡੀ.) ਅਧੀਨ ਸਾਰੇ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।