ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਜਨਤਕ ਮੰਚ ਤੋਂ ਪੰਜਾਬੀਆਂ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਵਿਰੋਧ 'ਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਕਾਂਗਰਸ ਦੇ ਜ਼ਿਲ੍ਹਾ ਦਫ਼ਤਰ ਦੇ ਬਾਹਰ ਜਤਿੰਦਰ ਪਾਲ ਮਲਹੋਤਰਾ ਦਾ ਪੁਤਲਾ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।