ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਉਣ ਅਤੇ ਕਈ ਸੇਵਾਵਾਂ ਲਈ ਸੁਵਿਧਾ ਕੇਂਦਰਾਂ ਰਾਹੀਂ ਸਹੂਲਤਾਂ ਦੇਣ ਦੇ ਦਾਅਵਿਆਂ ਵਿਚਕਾਰ ਸਨੌਰ ਨਗਰ ਕੌਂਸਲ ’ਚ ਲੋਕਾਂ ਤੋਂ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਪ੍ਰਤੀ ਸਰਟੀਫਿਕੇਟ ਵਸੂਲਣ ਦੇ ਦੋਸ਼ਾਂ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ
ਇਹ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਅਤੇ ਸਾਂਝੀ ਜ਼ਿੰਮੇਵਾਰੀ ਹੈ।" ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਮਰਪਿਤ ਸਫ਼ਾਈ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਲਕਾ ਸਨੌਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਸਫ਼ਾਈ ਪੱਖੋਂ ਮੋਹਰੀ ਬਣਾਉਣ ਲਈ ਲਗਾਤਾਰ ਠੋਸ ਯਤਨ ਜਾਰੀ ਰਹਿਣਗੇ।
ਨਗਰ ਕੌਂਸਲ ਨਵਾਂਸ਼ਹਿਰ ਦੇ ਨਵੇਂ ਚੁਣੇ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਅਤੇ ਪ੍ਰਧਾਨ ਸਮੇਤ 2 ਵਾਈਸ ਪ੍ਰਧਾਨਾਂ ਦੀ ਚੋਣ ਪ੍ਰਕਿਰਿਆ ਅੱਜ ਪ੍ਰਸ਼ਾਸਨਿਕ ਕਾਰਨਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਵੇਖਦਿਆਂ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ।
ਨਗਰ ਕੌਂਸਲ ਨਵਾਂਸ਼ਹਿਰ ਦੇ ਨਵੇਂ ਚੁਣੇ ਗਏ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਅਤੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਲਈ ਮਿਤੀ 30 ਜੁਲਾਈ ਨੂੰ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ।
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਖਰੜ ਹਲਕੇ ਦੇ ਪਿੰਡ ਤੋਲੇਮਾਜਰਾ ਵਿਖੇ ਗਗਨ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਜਿਸ ਵਿਚ ਪਿੰਡ ਰਸਨਹੇੜੀ, ਗੱਬੇਮਾਜਰਾ, ਨੱਗਲਫੈਜ਼ਗੜ੍ਹ ਅਤੇ ਤੋਲੇਮਾਜਰਾ ਦੇ ਪਤਵੰਤਿਆਂ, ਕਾਂਗਰਸੀ ਵਰਕਰਾਂ, ਆਗੂਆਂ ਨੇ ਸਮੂਲੀਅਤ ਕੀਤੀ।
ਮੋਰਿੰਡਾ ਚੁੰਨੀ ਰੋਡ ਤੇ ਸਥਿਤ ਸ਼ਮਸ਼ਾਨ ਘਾਟ ਵਿੱਚ ਮੁਹੱਲਾ ਨਿਵਾਸੀਆਂ ਵੱਲੋਂ ਮੁਰਦਾ ਦਫਨਾਉਣ ਦੇ ਵਿਰੋਧ ਕਰਨ ਤੋਂ ਬਾਅਦ ਮਸੀਹ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕਰਨ ਦੇ ਤਹਿਤ ਵਾਰਡ ਨੰਬਰ 6 ਦੇ ਕੌਂਸਲਰ ਮਨਦੀਪ ਸਿੰਘ ਬਾਜਵਾ ਤੇ ਉਹਨਾਂ ਦੇ ਸਾਥੀਆਂ ਤੇ ਮਾਮਲਾ ਦਰਜ ਕਰਨ ਨੂੰ ਲੈ ਕੇ ਕੌਂਸਲਰ ਮਨਦੀਪ ਸਿੰਘ ਬਾਜਵਾ ਅਤੇ ਸਾਥੀ ਕੌਂਸਲਰਾਂ ਵੱਲੋਂ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ
ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਨਵੀਂ ਟੀਮ ਨੇ ਰਸਮੀ ਤੌਰ 'ਤੇ ਆਪਣਾ ਕਾਰਜਭਾਰ ਸੰਭਾਲਿਆ।
ਅੱਜ ਨਗਰ ਕੌਂਸਲ ਮੋਰਿੰਡਾ ਦਫਤਰ ਵਿੱਚ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ, ਸੀਨੀਅਰ ਮੀਤ ਪ੍ਰਧਾਨ ਬੀਬੀ ਦਲਜੀਤ ਕੌਰ ਅਤੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ ਦੇ ਤਾਜਪੋਸ਼ੀ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਬੀਰਦਵਿੰਦਰ ਸਿੰਘ ਬੱਲਾਂ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਬਾਂਸਲ ਨੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਨਗਰ ਕੌਂਸਲ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।
ਹਰੀ ਪਰਿਵਾਰ ਵੱਲੋਂ ਨਗਰ ਕੌਂਸਲ ਸਮਾਣਾ ਦੇ ਕੌਂਸਲਰਾਂ ਅਤੇ ਪੱਤਰਕਾਰਾਂ ਨੂੰ ਸਨਮਾਨਿਤ ਕਰਨ ਲਈ ਜੋਹਰੀ ਬੇਨਕੁਐਟ ਹਾਲ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਪੰਜਾਬ ਕਲਾ ਪਰਿਸ਼ਦ ਵੱਲੋਂ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰਿਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਪਹਿਲਾ ਯਾਦਗਾਰੀ 'ਗੁਰਮਤਿ ਰਤਨ' ਐਵਾਰਡ ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਨੂੰ ਦਿੱਤਾ ਜਾ ਰਿਹਾ ਹੈ।
ਸਥਾਨਕ ਡਾ. ਚੰਦਾ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸੰਸਥਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਦੀ ਰਹਿਨੁਮਾਈ ਵਿਚ ਮੈਡਮ ਕੁਮਾਰੀ ਰਿਤੂ ਅਤੇ ਪਰਮਜੀਤ ਕੌਰ ਦੁਆਰਾ ਕਲਾਸ ਇੰਚਾਰਜ਼ਜ਼ ਦੇ ਸਹਿਯੋਗ ਨਾਲ ਨਵੇਂ ਵਿਦਿਅਕ ਵਰ੍ਹੇ ਲਈ ਵਿਦਿਆਰਥੀ ਪ੍ਰੀਸ਼ਦ ਦਾ ਗਠਨ ਕੀਤਾ ਗਿਆ।
ਸ਼ਹਿਰ ਦੇ ਦਸ ਨੰਬਰ ਵਾਰਡ ਦੀ ਇੱਕ ਗਲੀ ਵਿੱਚ ਇਕੱਠੇ ਹੋਏ ਕੂੜੇ ਨੂੰ ਲੈ ਕੇ ਦੋ ਪਰਿਵਾਰਾਂ ਵਿੱਚ ਹੋਈ ਤਕਰਾਰਬਾਜ਼ੀ ਨੇ ਉਸ ਸਮੇਂ ਭਿਆਨਕ ਰੂਪ ਅਖਤਿਆਰ ਕਰ ਲਿਆ ਜਦੋਂ ਕੁਝ ਵਿਅਕਤੀਆਂ ਨੇ ਘਰ ਉੱਤੇ ਹਮਲਾ ਕਰਕੇ ਨਾ ਸਿਰਫ ਭੰਨਤੋੜ ਕੀਤੀ ਸਗੋਂ ਇੱਕ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ।
ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮਿਊਂਸਿਪਲ ਕੌਂਸਲ, ਸਮਾਣਾ ਦੇ ਵਾਰਡ ਨੰਬਰ 7 ਦੇ ਕੌਂਸਲਰ ਅਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਨਿਸ਼ਾਨ ਸਿੰਘ ਚੀਮਾ ਨਾਲ ਉਹਨਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।
ਅੱਜ ਨਗਰ ਕੌਂਸਲ ਮੋਰਿੰਡਾ ਦੀ ਹੋਈ ਚੋਣ ਵਿੱਚ ਜਗਪਾਲ ਸਿੰਘ ਜੌਲੀ ਪ੍ਰਧਾਨ ਚੁਣੇ ਗਏ। ਜਾਣਕਾਰੀ ਅਨੁਸਾਰ ਅੱਜ ਨਵੇਂ ਚੁਣੇ ਨਗਰ ਕੌਂਸਲ ਮੈਂਬਰਾਂ ਦੀ ਮੀਟਿੰਗ ਐਸ ਡੀ ਐਮ ਮੋਰਿੰਡਾ ਕੰਮ ਰਿਟਰਨਿੰਗ ਅਫ਼ਸਰ ਦੀ ਦੇਖ ਰੇਖ ਵਿੱਚ ਹੋਈ।
ਸਥਾਨਕ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਪਿਛਲੀਆਂ ਦੋ ਮੀਟਿੰਗਾਂ ਮੁਲਤਵੀ ਹੋਣ ਤੋਂ ਬਾਅਦ ਅੱਜ ਹੋਈ ਤੀਜੀ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਤਾਰੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਅਤੇ ਕਰਮਜੀਤ ਕੌਰ ਕਲੇਰ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ।
ਨਗਰ ਕੋਂਸਲ ਮੋਰਿੰਡਾ ਦੇ ਚੁਣੇ ਗਏ ਕੋਂਸਲਰਾਂ ਵਿੱਚੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਅੱਜ ਰੱਖੀ ਗਈ ਮੀਟਿੰਗ ਚੋਣ ਕਨਵੀਨਰ- ਕਮ-ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਮੋਰਿੰਡਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਮੁਅੱਤਲ ਕਰ ਦਿੱਤੀ ਗਈ।
ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲ਼ਾ ਨੇ ਸੋਮਵਾਰ ਨੂੰ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਦੀ ਅਗਵਾਈ ਹੇਠ ਹੋਈ ਪਲੇਠੀ ਮੀਟਿੰਗ ਵਿੱਚ ਸ਼ਹਿਰ ਦੀ ਪੁਰਾਣੀ ਮੰਡੀ ਦਾ ਮਾਮਲਾ ਨਿਪਟਾਉਣ ਦਾ ਦਾਅਵਾ ਕੀਤਾ ਹੈ।
ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਵਲੋਂ ਨਗਰ ਕੌਂਸਲ ਅਹਿਮਦਗੜ੍ਹ ਦੇ ਨਵ-ਨਿਯੁਕਤ ਪ੍ਰਧਾਨ ਕਮਲਜੀਤ ਸਿੰਘ ਉੱਭੀ ਅਤੇ ਉਪ ਪ੍ਰਧਾਨ ਸ੍ਰੀਮਤੀ ਸਵੀਟੀ ਕਾਕੜੀਆ ਦੇ ਸਨਮਾਨ ਵਿੱਚ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ‐ਭਾਵਨਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ।
ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਮੋਗਾ ਅਤੇ ਸਮੂਹ ਪ੍ਰਜਾਪਤ ਸਮਾਜ ਵੱਲੋਂ ਨਵੇਂ ਚੁਣੇ ਗਏ ਵਾਰਡ ਕੌਂਸਲਰਾਂ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।
ਤਾਵੜੂ ਉਪਮੰਡਲ ਦੇ ਪਿੰਡ ਸਰਾਇ ਖਾਟਾ ਸਥਿਤ ਆਈਟੀਸੀ ਗ੍ਰੈਂਡ ਭਾਰਤ ਹੋਟਲ ਦੇ ਕਲਾਸਿਕ ਗੋਲਫ ਐਂਡ ਕੰਟਰੀ ਕਲੱਬ ਰਿਜ਼ੋਰਟ ਵਿੱਚ ਮੀਡੀਆ ਕਾਉਂਸਲ ਆਫ ਜਰਨਲਿਸਟਸ ਦਾ ਰਾਸ਼ਟਰੀ ਅਧਿਵੇਸ਼ਨ ਅਤੇ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।
ਲਾਲੜੂ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ ਉਪਰੰਤ ਅੱਜ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਈ ਗਈ।
ਸ਼ਹਿਰ ਦੇ ਵਾਰਡ ਨੰਬਰ 2 ਵਿੱਚ ਬੱਬੂ ਡਰਾਈਵਰ ਦੇ ਘਰ ਤੋਂ ਮਨਸਾ ਦੇਵੀ ਕਲੋਨੀ ਨੂੰ ਜਾਣ ਵਾਲੀ ਗਲੀ ਪਿਛਲੇ 8-9 ਸਾਲਾਂ ਤੋਂ ਅਧੂਰੀ ਪਈ ਹੋਣ ਕਾਰਨ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਅੱਜ ਉਪ ਮੰਡਲ ਮੈਜਿਸਟਰੇਟ ਮੈਡਮ ਰਿਚਾ ਗੋਇਲ ਦੀ ਪ੍ਰਧਾਨਗੀ ਹੇਠ ਅਮਨ-ਅਮਾਨ ਨਾਲ ਸੰਪੰਨ ਹੋਈ।
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਅੱਜ ਹੋਈ ਜਨਰਲ ਹਾਊਸ ਮੀਟਿੰਗ ਦੌਰਾਨ ਵਾਰਡ ਨੰਬਰ 1 ਤੋਂ ਚੁਣੇ ਗਏ ਕੌਂਸਲਰ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਰਡ ਨੰਬਰ 15 ਤੋਂ ਚੁਣੇ ਗਏ ਕੌਂਸਲਰ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣ ਲਿਆ ਗਿਆ।
ਯਾਦਵਿੰਦਰ ਨਿਰਮਾਣ ਬਣੇ ਸੀਨੀਅਰ ਮੀਤ ਪ੍ਰਧਾਨ
ਕੁਲਦੀਪ ਬੰਟੀ ਸੀਨੀਅਰ ਮੀਤ ਪ੍ਰਧਾਨ ਬਣੇ
ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮਿਊਂਸਿਪਲ ਕੌਂਸਲ, ਸਮਾਣਾ ਦੇ ਨਵੇਂ ਚੁਣੇ ਕੌਂਸਲਰਾਂ ਨੂੰ ਉਹਨਾਂ ਦੀ ਜਿੱਤ 'ਤੇ ਮੁਬਾਰਕਬਾਦ ਦਿੱਤੀ ਗਈ ਹੈ।
ਨਗਰ ਕੌਂਸਲ ਮੋਰਿੰਡਾ ਦੇ ਵਾਰਡ ਨੰਬਰ 4 ਤੋਂ ਸ਼ਾਨਦਾਰ ਜਿੱਤ ਦਰਜ ਕਰਨ ਉਪਰੰਤ ਨਵ-ਨਿਯੁਕਤ ਕੌਂਸਲਰ ਹਰਜੀਤ ਸਿੰਘ ਸੋਢੀ ਵੱਲੋਂ ਅੱਜ ਆਪਣੇ ਵਾਰਡ ਦਾ ਵਿਸ਼ੇਸ਼ ਧੰਨਵਾਦੀ ਦੌਰਾ ਕੀਤਾ ਗਿਆ।
ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਸਮਾਜ ਸੇਵੀ ਸੰਸਥਾ ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਮੰਗਲਵਾਰ ਸ਼ਾਮ ਨੂੰ ਭੰਡਾਰੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਦੀਪਕ ਗੋਇਲ ਅਤੇ ਪ੍ਰਧਾਨ ਕਰਨ ਗੋਇਲ ਠੇਕੇਦਾਰ ਨੇ ਦੱਸਿਆ ਕਿ ਲੰਗਰ ਦੀ ਸੇਵਾ ਰਾਜੇਸ਼ ਕੁਮਾਰ ਗੁਪਤਾ (ਐਲ.ਆਈ.ਸੀ. ਵਾਲੇ) ਦੇ ਪਰਿਵਾਰ ਵੱਲੋਂ ਬੜੀ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਨਿਭਾਈ ਗਈ,
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦੇ ਮੋਹਾਲੀ ਵਿਖੇ ਨਵੇਂ ਚੁਣੇ ਗਏ ਅਤੇ ਸਾਬਕਾ ਨਗਰ ਨਿਗਮ ਕੌਂਸਲਰਾਂ ਦੇ ਨਾਲ-ਨਾਲ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਕਾਂਗਰਸੀ ਉਮੀਦਵਾਰਾਂ ਨਾਲ ਚਾਹ 'ਤੇ ਇਕ ਵਿਸ਼ੇਸ਼ ਮਿਲਣੀ ਦੌਰਾਨ ਵਿਚਾਰ-ਵਟਾਂਦਰਾ ਕੀਤਾ।
ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਹੋਈ ਚੋਣ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦਫ਼ਤਰ ਵਿਖੇ ਜੇਤੂ ਸਰਟੀਫਿਕੇਟ ਤਕਸੀਮ ਕੀਤੇ।
ਜੋਗੀ ਨਾਥ ਭਾਈਚਾਰੇ 'ਚ ਖੁਸ਼ੀ ਦੀ ਲਹਿਰ
ਸੁਨਾਮ ਦੇ ਵਾਰਡ ਨੰਬਰ 10 ਤੋਂ ਦੂਜੀ ਵਾਰ ਰਹੇ ਜੇਤੂ
23 ਚੋਂ 19 ਵਾਰਡਾਂ ਚ "ਆਪ" ਦੇ ਉਮੀਦਵਾਰ ਜੇਤੂ
ਉਮੀਦਵਾਰਾਂ ਦੀ ਕਿਸਮਤ ਵੋਟ ਬਕਸਿਆਂ 'ਚ ਹੋਈ ਬੰਦ