ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਾਈਬਰ ਅਪਰਾਧੀਆਂ ਦਾ ਸ਼ਿਕਾਰ ਹੋ ਗਏ ਹਨ। ਸ਼ਾਤਰ ਹੈਕਰਾਂ ਵੱਲੋਂ ਉਨ੍ਹਾਂ ਦਾ ਮੋਬਾਈਲ ਅਕਾਊਂਟ ਹੈਕ ਕਰਕੇ ਉਨ੍ਹਾਂ ਦੇ ਨਜ਼ਦੀਕੀਆਂ ਅਤੇ ਸੰਪਰਕਾਂ ਨੂੰ ਪੈਸਿਆਂ ਦੀ ਮੰਗ ਕਰਨ ਵਾਲੇ ਫਰਜ਼ੀ ਸੰਦੇਸ਼ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀਆਂ ਸੋਸ਼ਲ ਮੀਡੀਆ ਤੇ AI ਦੀ ਮਦਦ ਨਾਲ ਤਿਆਰ ਕੀਤੀਆਂ ਹੋਈਆਂ ਵੀਡੀਓਜ਼ ਅਤੇ ਭੱਦੀ ਸ਼ਬਦਾਵਲੀ ਦੇ ਮੱਦੇ ਨਜ਼ਰ ਸਾਬਕਾ ਡੀ.ਜੀ.ਪੀ ਪੰਜਾਬ ਮੁਹੰਮਦ ਮੁਸਤਫਾ ਵੱਲੋਂ ਇੱਕ ਲਿਖਤੀ ਸ਼ਿਕਾਇਤ ਐਸ.ਐਸ.ਪੀ ਮਲੇਰਕੋਟਲਾ ਨੂੰ ਮਿਤੀ 11 ਅਪ੍ਰੈਲ 2026 ਨੂੰ ਦਿੱਤੀ ਗਈ।
ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਨੌਂ ਮੋਬਾਈਲ, ਇੱਕ ਲੈਪਟਾਪ, 32 ਡੈਬਿਟ ਕਾਰਡ ਅਤੇ 10 ਸਿਮ ਕਾਰਡ ਵੀ ਕੀਤੇ ਬਰਾਮਦ
92 ਕਰੋੜ ਦੀ ਰਾਸ਼ਟਰ ਪੱਧਰੀ ਠੱਗੀ ਦਾ ਪਰਦਾਫਾਸ਼
8 ਦੋਸ਼ੀ ਕਾਬੂ, 18 ਕਰੋੜ ਰੁਪਏ ਦੀ ਠੱਗੀ ਦਾ ਖੁਲਾਸਾ
ਇੱਕ ਵਿਅਕਤੀ ਗ੍ਰਿਫ਼ਤਾਰ ਅਤੇ 54 ਸ਼ੱਕੀ ਵਿਅਕਤੀਆਂ ਦੀ ਪਛਾਣ
ਠੱਗੀ ਤੋਂ ਬਚਾਅ ਬਾਰੇ ਕੀਤਾ ਜਾਗਰੂਕ
79 ਕੰਪਿਊਟਰ, 206 ਲੈਪਟਾਪ ਅਤੇ ਮੋਬਾਈਲ ਫ਼ੋਨ, ਗਾਹਕਾਂ ਨਾਲ ਗੱਲ ਕਰਨ ਲਈ ਸਿਖਲਾਈ ਦੇਣ ਲਈ ਸਕ੍ਰਿਪਟਾਂ ਵੀ ਕੀਤੀਆਂ ਗਈਆਂ ਬਰਾਮਦ
ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲਿਸ ਜ਼ਿਲਿ੍ਹਆਂ ਸਮੇਤ ਤਿੰਨ ਕਮਿਸ਼ਨਰੇਟਾਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਜਲਦ ਸਥਾਪਤ ਕੀਤੇ ਜਾਣਗੇ।
ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ।