ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮ.ਐਮ. ਗਲੋਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ।