ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਾਹਿਬਾਨਾਂ ਦੀ ਮੌਜੂਦਗੀ ਵਿੱਚ ਕਮੇਟੀ ਦੀ ਕਾਰਜਕਾਰੀ ਮੈਂਬਰ ਬੀਬੀ ਰਣਜੀਤ ਕੌਰ ਨੂੰ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨੋਲੋਜੀ, ਰਾਜੌਰੀ ਗਾਰਡਨ ਦੀ ਚੇਅਰਪਰਸਨ ਨਿਯੁਕਤ ਹੋਣ ਤੇ ਅਤੇ ਸਰਦਾਰ ਅਮਰਜੀਤ ਸਿੰਘ (ਫ਼ਤਿਹ ਨਗਰ) ਨੂੰ ਕੋ-ਚੇਅਰਮੈਨ ਦੀ ਸੇਵਾ ਸੰਭਾਲਣ ਉੱਤੇ ਦਿਲੋਂ ਮੁਬਾਰਕਬਾਦ ਦਿੱਤੀ ਹੈ।