Sunday, October 12, 2025

delhisikhgurdwaramanagement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਰਾਹਤ ਕੈਂਪਾਂ ਦਾ ਦੌਰਾ ਕੀਤਾ, ਤਾਂ ਜੋ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਮਿਲ ਸਕੇ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਣਜੀਤ ਕੌਰ ਤੇ ਅਮਰਜੀਤ ਸਿੰਘ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਾਹਿਬਾਨਾਂ ਦੀ ਮੌਜੂਦਗੀ ਵਿੱਚ ਕਮੇਟੀ ਦੀ ਕਾਰਜਕਾਰੀ ਮੈਂਬਰ ਬੀਬੀ ਰਣਜੀਤ ਕੌਰ  ਨੂੰ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨੋਲੋਜੀ, ਰਾਜੌਰੀ ਗਾਰਡਨ ਦੀ ਚੇਅਰਪਰਸਨ ਨਿਯੁਕਤ ਹੋਣ ਤੇ ਅਤੇ ਸਰਦਾਰ ਅਮਰਜੀਤ ਸਿੰਘ  (ਫ਼ਤਿਹ ਨਗਰ) ਨੂੰ ਕੋ-ਚੇਅਰਮੈਨ ਦੀ ਸੇਵਾ ਸੰਭਾਲਣ ਉੱਤੇ ਦਿਲੋਂ ਮੁਬਾਰਕਬਾਦ ਦਿੱਤੀ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਗਲੈਂਡ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।