ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਅਤੇ ਸਕੱਤਰ, ਸਕੂਲ ਸਿੱਖਿਆ, ਸ਼੍ਰੀਮਤੀ ਅਨਿੰਦਿਤਾ ਮਿੱਤਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਡੀ.ਜੀ.ਐਸ.ਈ. ਕਾਨਫਰੰਸ ਹਾਲ ਫੇਜ਼-8 ਮੋਹਾਲੀ ਵਿਖੇ ਮਿਸ਼ਨ ਸਮਰੱਥ 3.0 ਤਹਿਤ ਅਕਾਦਮਿਕ ਪ੍ਰਦਰਸ਼ਨ ਦੇ ਅਧਾਰ 'ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।