Monday, November 03, 2025

digging

ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ 'ਤੇ ਪਾਬੰਦੀ

ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ

ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ

ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ ’ਤੇ ਲਗਾਈ ਪਾਬੰਦੀ : ਜਿਲ੍ਹਾ ਮੈਜਿਸਟਰੇਟ

ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜ਼ਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਫ਼ਤਹਿਗੜ੍ਹ ਸਾਹਿਬ ਮੰਡਲ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਖੂਹੀਆਂ ਨਹੀਂ ਪੁੱਟੇਗਾ/ ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖਤਮ ਕਰਨ ਦੇ ਮੰਤਵ ਲਈ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਟੇਗਾ।