Sunday, May 19, 2024

education department

17 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ 'ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਤਰਨ ਤਾਰਨ, ਅੰਮ੍ਰਿਤਸਰ, ਐਸ.ਏ.ਐਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦਾ ਨਾਂ ਉਹਨਾਂ ਦੇ ਨਾਮ ‘ਤੇ ਰੱਖਿਆ ਗਿਆ ਹੈ।
 ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਂ ਬਦਲਣ ਦਾ ਫੈਸਲਾ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ

ਬਦਲਦੇ ਦੌਰ ਨਾਲ ਕਦਮ ਮਿਲਾ ਕੇ ਚੱਲਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਚੋਣਵੇਂ ਵਿਸ਼ਿਆਂ ਵਜੋਂ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦਾ ਮੌਕਾ ਦੇਣ ਦੀ ਜ਼ਰੂਰਤ `ਤੇ ਜ਼ੋਰ ਦਿੱਤਾ।  ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਚੀਨੀ, ਅਰਬੀ ਅਤੇ ਫ੍ਰੈਂਚ ਜਿਹੀਆਂ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਯੋਗ ਬਣਾਉਣ ਲਈ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਕਿਉਂਕਿ ਇਹ ਭਾਸ਼ਾਵਾਂ ਵਿਸ਼ਵ ਭਰ ਵਿਚ ਰੁਜ਼ਗਾਰ ਪ੍ਰਾਪਤ ਕਰਨ ਲਈ ਉਨ੍ਹਾਂ  ਵਾਸਤੇ  ਸਹਾਈ ਸਿੱਧ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ, ਪੰਜਾਬੀ ਸਾਡੀ ਮਾਤ ਭਾਸ਼ਾ ਹੈ ਅਤੇ ਸਕੂਲਾਂ ਵਿਚ ਅੰਗਰੇਜ਼ੀ ਭਾਸ਼ਾ ਪਹਿਲਾਂ ਹੀ ਸਿਖਾਈ ਜਾ ਰਹੀ ਹੈ ਅਤੇ ਹੁਣ ਵਿਦੇਸ਼ੀ ਭਾਸ਼ਾਵਾਂ ਦਾ ਵਾਧੂ ਗਿਆਨ ਸਾਡੇ ਵਿਦਿਆਰਥੀਆਂ ਨੂੰ ਆਪਣਾ ਕਰੀਅਰ ਬਿਹਤਰ ਬਣਾਉਣ ਵਿਚ ਸਹਾਇਤਾ ਕਰੇਗਾ। 

ਦਿੱਲੀ ਸਰਕਾਰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ: ਵਿਜੈ ਇੰਦਰ ਸਿੰਗਲਾ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਜਾਰੀ ਕੀਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਦੇ ਆਧਾਰ ’ਤੇ ਕੇਜਰੀਵਾਲ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਸਰਕਾਰ ਨੂੰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਲਈ ਪੰਜਾਬ ਤੋਂ ਸਿੱਖਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਨਿਵੇਸ਼ ਕਰਨ ਦੀ ਬਜਾਏ ਟੈਕਸਦਾਤਾਵਾਂ ਦੇ ਪੈਸੇ ਇਸ਼ਤਿਹਾਰ ਮੁਹਿੰਮਾਂ ‘ਤੇ ਬਰਬਾਦ ਕੀਤੇ ਹਨ। ਕੈਬਨਿਟ ਮੰਤਰੀ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ  ਸਕੂਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣਨ ਲਈ ਵਧਾਈ ਦੇਣ ਵਾਸਤੇ ਵਰਚੁਅਲ ਪ੍ਰੋਗਰਾਮ ਵਿਖੇ ਸ਼ਿਰਕਤ ਕਰ ਰਹੇ ਸਨ।
             

ਮੁੱਖ ਮੰਤਰੀ ਵੱਲੋਂ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦਰਮਿਆਨ ਕਾਰਗੁਜਾਰੀ ਗ੍ਰੇਡਿੰਗ ਰੈਕਿੰਗ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019-20 ਲਈ ਕਾਰਗੁਜਾਰੀ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿੱਚ ਸਾਰੇ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਉਤੇ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ ਹੈ। ਇਹ ਰੈਕਿੰਗ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਵਿਭਾਗ ਅਤੇ ਸਾਖ਼ਰਤਾ ਵੱਲੋਂ ਜਾਰੀ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ’ਚ ਵਾਧਾ

(Punjabi News) ਸਕੂਲ ਸਿੱਖਿਆ ਵਿਭਾਗ ਵਿੱਚ ਅਧਿਆਪਕ ਭਰਤੀ ਹੋਣ ਦੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਵਾਸਤੇ ਅਪਲਾਈ ਕਰਨ ਦੀ ਆਖਰੀ ਮਿਤੀ ਵਧਾ ਕੇ 9 ਜੂਨ 2021 ਨਿਰਧਾਰਤ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਕੋਲੋਂ 21 ਦਸੰਬਰ 2020 ਤੱਕ ਅਰਜ਼ੀਆਂ ਮੰਗੀਆਂ ਸਨ ਅਤੇ ਬਾਅਦ ਵਿੱਚ ਇਹ ਤਰੀਕ ਵਧਾ ਕੇ 24 ਅਪ੍ਰੈਲ 2021 ਕਰ ਦਿੱਤੀ ਸੀ।

ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਘਰ-ਘਰ ਜਾ ਕੇ ਦਾਖਲਾ ਮੁਹਿੰਮ ਨੂੰ ਦੇ ਰਹੇ ਹਨ ਹੁਲਾਰਾ

ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਆਪਣੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ, ਸਕੂਲ ਮੁਖੀਆਂ ਤੇ ਅਧਿਆਪਕਾਂ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਨੂੰ ਹੁਲਾਰਾ ਦੇਣ ਲਈ ਖੁਦ ਘਰ-ਘਰ ਜਾ ਕੇ ਮਾਪਿਆਂ ਨਾਲ ਰਾਬਤਾ ਬਣਾ ਰਹੇ ਹਨ। ਜਿਸ ਨਾਲ ਅਧਿਆਪਕਾਂ 'ਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇੰਜੀ. ਅਮਰਜੀਤ ਸਿੰਘ ਨੇ ਆਪਣੀਆਂ ਸਰਗਰਮੀਆਂ ਸਬੰਧੀ ਕਿਹਾ ਕਿ ਉਹ ਆਪਣੇ ਬੀ.ਪੀ.ਈ.ਓਜ਼., ਸਕੂਲ ਮੁਖੀਆਂ ਤੇ ਅਧਿਆਪਕਾਂ ਨਾਲ ਮਿਲਕੇ, ਹਮੇਸ਼ਾ ਹੀ ਇੱਕ ਟੀਮ ਵਾਂਗ ਕੰਮ ਕਰਨ ਨੂੰ ਤਰਜੀਹ ਦਿੰਦੇ ਆ ਰਹੇ ਹਨ, ਜਿਸ ਦੇ ਬਹੁਤ ਬਿਹਤਰੀਨ ਨਤੀਜੇ ਸਾਹਮਣੇ ਆ ਰਹੇ ਹਨ।

ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ (School Education Department) ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨ ਹੇਠ ਸਕੂਲ ਸਿੱਖਿਆ ਵਿਭਾਗ ਨੇ ਭਰਤੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ ਅਤੇ ਇਸ ਨੇ 3142 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕਰ ਲਈ ਹੈ।
 
 ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ

ਸਕੂਲ ਸਿੱਖਿਆ ਵਿਭਾਗ (School Education Department) ਵੱਲੋਂ ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਦੇ ਨਿਰਦੇਸ਼, ਰਜਿਸਟ੍ਰੇਸ਼ਨ 8 ਮਈ ਤੱਕ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ‘ਨੈਸ਼ਨਲ ਮਿਸ਼ਨ ਫਾਰ ਕਲੀਨ ਗੰਗਾ‘  ਦੇ ਹੇਠ  ਹੋਣ ਵਾਲੇ ਮੁਕਾਬਲਿਆਂ ਲਈ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਵਾਸਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ 

ਜਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਬਲਾਕ ਬਰਨਾਲਾ ਅਤੇ ਮਹਿਲ ਕਲਾਂਂ ਦੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਲਈ ਪ੍ਰਚਾਰ ਰਿਕਸ਼ੇ ਰਵਾਨਾ

ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾ ਕੇ ਸਮੇਂ ਦੇ ਹਾਣ ਦੀ ਸਿੱਖਿਆ ਦਿਵਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਵਿਜੈ ਇੰਦਰ ਸਿੰਗਲਾ ਦੀ ਸਮਾਰਟ ਸਕੂਲ ਮੁਹਿੰਮ ਨੂੰ ਭਾਰੀ ਬੂਰ ਪਿਆ, ਹੁਣ ਤੱਕ ਤਕਰੀਬਨ 6 ਹਜ਼ਾਰ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਿਆ

ਵਿਜੈ ਇੰਦਰ ਸਿੰਗਲਾ