Friday, April 26, 2024
BREAKING NEWS
ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharma

elections

ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਪਟਿਆਲਾ ਲੋਕ ਸਭਾ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਜ਼ਰੂਰ ਦੇਖਣ।

ਲੋਕ ਸਭਾ ਚੋਣਾਂ ਦੌਰਾਨ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਵੇਚਣ ਅਤੇ ਸਟੋਰੇਜ ਕਰਨ ਤੇ ਹੋਵੇਗੀ ਸਖਤ ਕਾਰਵਾਈ 

ਰੋਜ਼ਾਨਾਂ ਵੇਚੀ ਜਾਣ ਵਾਲੀ ਸ਼ਰਾਬ ਦੀ ਮੁਕੰਮਲ ਰਿਪੋਰਟ ਭੇਜਣੀ ਯਕੀਨੀ ਬਣਾਉਣ ਦੀਆਂ ਹਦਾਇਤਾਂ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਰਚੇ ਦੀ ਨਿਗਰਾਨੀ ਲਈ ਕੰਟਰੋਲ ਰੂਮ ਸਥਾਪਤ

ਸ਼ਿਕਾਇਤਾਂ ਜਾਂ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1800-180-2141 ਜਾਂ ਵਟਸਐਪ ਨੰਬਰ 7589166713 'ਤੇ ਕੀਤਾ ਜਾ ਸਕਦਾ ਹੈ ਸੰਪਰਕ

ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗੀ C-Vigil app

ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ਅਤੇ ਈ ਮੇਲ complaintcellmohali2024@gmail.com ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਦਰਜ ਕਰਵਾਉਣ ਦੇ ਵਿਕਲਪ ਵੀ ਖੁੱਲ੍ਹੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼

ਜ਼ਿਲ੍ਹਾ ਮੈਜਿਸਟ੍ਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ,ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਨੇ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ ਤਾਂ ਜੋ ਲੋਕ ਸਭਾ ਚੋਣ-2024 ਦੌਰਾਨ ਜ਼ਿਲ੍ਹੇ ’ਚ ਤਾਇਨਾਤ ਚੈਕਿੰਗ ਟੀਮਾਂ ਵੱਲੋਂ ਜ਼ਬਤ ਕੀਤੀ ਜਾਣ ਵਾਲੀ ਨਗ਼ਦੀ ਨੂੰ ਤੁਰੰਤ ਖ਼ਜ਼ਾਨੇ ’ਚ ਜਮ੍ਹਾਂ ਕਰਵਾਇਆ ਜਾ ਸਕੇ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਨੇ ਬੈਂਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ 

ਚੋਣ ਖਰਚਿਆਂ ਨਾਲ ਸਬੰਧਤ ਹਰ ਪੈਸੇ ਦਾ ਹਿਸਾਬ ਹੋਣਾ ਲਾਜ਼ਮੀ 

ਲੋਕ ਸਭਾ ਚੋਣਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। 

ਲੋਕ ਸਭਾ ਚੋਣਾਂ ਸਫ਼ਲਤਾ ਪੂਰਵਕ ਕਰਵਾਉਣ ਲਈ ਜਰੂਰੀ ਦਿਸ਼ਾ ਨਿਰਦੇਸ਼ ਜਾਰੀ

ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਚੋਣਾਂ ਸ਼ਾਂਤਮਈ ਤੇ ਬਿਨ੍ਹਾਂ ਡਰ ਭੈਅ ਤੋਂ ਕਰਵਾਉਣ ਲਈ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕਰੇ ਹਰ ਨਾਗਰਿਕ-ਕੰਚਨ

ਲੋਕਸਭਾ ਦੇ ਆਮ ਚੋਣਾਂ ਵਿਚ ਹਰ ਯੋਗ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ : ਮੁੱਖ ਚੋਣ ਅਧਿਕਾਰੀ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਆਉਣ ਵਾਲੇ ਲੋਕਸਭਾ ਦੇ ਆਮ ਚੋਣਾਂ ਵਿਚ ਹਰ ਯੋਗ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ  ਇਸ ਦੇ ਲਈ ਭਾਂਰਤ ਦੇ ਚੋਣ ਕਮਿਸ਼ਨਰ ਨੇ ਵੋਟਰਾਂ ਨੁੰ ਜਾਗਰੁਕ ਕਰਨ ਲਈ ਭਾਰਤੀ ਪੋਸਟ ਵਿਭਾਗ ਤੇ ਇੰਡੀਅਨ ਬੈਂਕਸ ਏਸੋਸਇਏਸ਼ਨ ਦੇ ਨਾਲ ਸਮਝੌਤਾ ਮੈਮੋ ਕੀਤਾ ਹੈ।

ਗੁਰਦੁਆਰਾ ਚੋਣਾਂ ਵੋਟਰ ਸੂਚੀ ਸਬੰਧੀ ਫਾਰਮ ਭਰਨ ਦੀ ਅੰਤਿਮ ਤਾਰੀਖ 30 ਅਪ੍ਰੈਲ

ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ

ਚੰਡੀਗੜ੍ਹ ਮੇਅਰ ਦੀ ਚੋਣ ਦਾ ਮਾਮਲਾ : ਸੁਪਰੀਮ ਕੋਰਟ ਨੇ ਆਮ ਦੇ ਹੱਕ ਵਿਚ ਸੁਣਾਇਆ ਫ਼ੈਸਲਾ, ਕੁਲਦੀਪ ਕੁਮਾਰ ਹੋਣਗੇ ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਦੇ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਇਤਿਹਾਸਕ ਫ਼ੈਸਲਾ ਸੁਣਾਇਆ ਗਿਆ ਹੈ। ਸੁਪਰੀਮ ਕੋਰਟ ਵੱਲੋਂ ਐਲਾਨੇ ਗਏ ਫ਼ੈਸਲੇ ਨਾਲ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਜਿੱਤ ਗਈ ਹੈ। 

Shiromani Gurudwara Parbandhak Committee ਦੀਆ ਵੋਟਾਂ ਬਣਾਉਣ ਲਈ 17 ਅਤੇ 18 ਫਰਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ

Deputy Commissioner ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ Sikh Gurudwara Borad Election ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਨੁਸਾਰ ਮਿਤੀ 29.02.2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਇਸ ਸਬੰਧੀ ਵੋਟਰਾਂ ਤੋਂ ਵੋਟ ਰਜਿਸਟਰੇਸ਼ਨ ਦੇ ਫਾਰਮ ਪ੍ਰਾਪਤ ਕਰਨ ਲਈ Patiala ਜ਼ਿਲ੍ਹੇ ਵਿੱਚ ਮਿਤੀ 17 ਅਤੇ 18 ਫਰਵਰੀ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਡੋਰ ਤੋ ਡੋਰ ਸਰਵੇ ਕਰਕੇ ਕੀਤਾ ਪ੍ਰੇਰਿਤ

ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ'ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋਂ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ ਮੁਹਿੰਮ ਉਲੀਕੀ ।

ਅਮਨ ਅਰੋੜਾ ਨੇ ਲੋਕ ਸਭਾ ਚੋਣ ਲੜਨ ਦੀਆਂ ਅਟਕਲਾਂ ਨੂੰ ਕੀਤਾ ਖ਼ਾਰਜ

ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਕ ਸਭਾ ਚੋਣਾਂ ਵਿੱਚ ਸੰਗਰੂਰ ਸੀਟ ਤੋਂ ਚੋਣ ਲੜਨ ਬਾਰੇ ਚੱਲ ਰਹੀਆਂ ਅਟਕਲਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਕਿਹਾ ਕਿ ਹਾਲੇ ਤੱਕ ਪਾਰਟੀ ਦੀ ਉਨ੍ਹਾਂ ਨਾਲ ਕਿਸੇ ਵੀ ਪੱਧਰ ’ਤੇ ਕੋਈ ਗੱਲਬਾਤ ਨਹੀਂ ਹੋਈ

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼ ਜਾਗਰੂਕਤਾ ਪ੍ਰੋਗਰਾਮ ਸ਼ੁਰੂ

ਜਾਗਰੂਕਤਾ ਪ੍ਰੋਗਰਾਮ ਲਈ 3500 ਤੋਂ ਵੱਧ ਪ੍ਰਦਰਸ਼ਨ ਕੇਂਦਰ ਸਥਾਪਤ ਅਤੇ 4250 ਮੋਬਾਈਲ ਵੈਨਾਂ ਚਲਾਈਆਂ
 

ਬੰਗਲਾਦੇਸ਼ : ਭਾਰਤ ਸਾਡਾ ਭਰੋਸੇਮੰਦ ਦੋਸਤ : ਸ਼ੇਖ ਹਸੀਨਾ

 ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਬਿਆਨ ਵਿੱਚ ਆਖਿਆ ਹੈ ਕਿ ਅਸੀਂ ਬਹੁਤ ਖ਼ੁਸ਼ਕਿਸਮਤ ਹਾਂ ਕਿ ਸਾਡੇ ਕੋਲ ਭਾਰਤ ਵਰਗਾ ਭਰੋਸੇਮੰਦ ਦੋਸਤ ਹੈ। 

ਲੋਕ ਸਭਾ ਚੋਣਾਂ 2024 ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਕਰਵਾਈ ਸਾਂਝੀ ਟ੍ਰੇਨਿੰਗ

ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਲੋਕ ਸਭਾ ਚੋਣਾਂ - 2024 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖ਼ਤ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਇੱਕ ਸਾਂਝੀ ਟ੍ਰੇਨਿੰਗ ਕਰਵਾਈ ਗਈ

ਐਸ ਏ ਐਸ ਨਗਰ ਵਿੱਚ ਨੌਜਵਾਨ ਵੋਟਰਾਂ ਨੂੰ ਰਜਿਸਟਰ ਕਰਨ ਲਈ ਵਿਸ਼ੇਸ਼ ਕੈਂਪ ਸ਼ੁਰੂ

18-19 ਸਾਲ ਦੇ ਵੋਟਰਾਂ ਦੀ ਵਧ ਤੋਂ ਵਧ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੇ ਗਏ ਵਿਸ਼ੇਸ਼ ਕੈਂਪਾਂ ਦੀ ਮੁਹਿੰਮ ਦੇ ਤਹਿਤ ਅੱਜ ਪਹਿਲਾ ਕੈਂਪ ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਲਗਾਇਆ ਗਿਆ, ਜਿੱਥੇ 400 ਦੇ ਕਰੀਬ ਵਿਦਿਆਰਥੀਆਂ ਨੇ ਵੋਟਰ ਹੈਲਪਲਾਈਨ ਮੋਬਾਈਲ ਐਪ ਅਤੇ ਆਨਲਾਈਨ ਪੋਰਟਲ (ਨੈਸ਼ਨਲ ਵੋਟਰ ਸਰਵਿਸ ਪੋਰਟਲ) ’ਤੇ ਆਪਣੀ ਹੀ ਸਫਲਤਾਪੂਰਵਕ ਰਜਿਸਟ੍ਰੇਸ਼ਨ ਕਰਵਾਈ।

ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਜਾਰੀ

ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੋਣ ਵਾਲੀਆਂ ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਜ਼ਿਲ੍ਹੇ 'ਚ ਚੱਲ ਰਿਹਾ ਹੈ। 

ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ 20 ਨਵੰਬਰ ਤੋਂ

 ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੋਣ ਵਾਲੀਆਂ ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀ ਤਿਆਰ ਕੀਤੀ ਜਾਣੀ ਹੈ।

ਉਪ ਚੋਣਾਂ : 6 ਰਾਜਾਂ ਦੀਆਂ 7 ਵਿਧਾਨ ਸਭਾ ਸੀਟਾਂ ’ਤੇ ਵੋਟਾਂ ਸ਼ੁਰੂ

ਦੇਸ਼ ਦੇ 6 ਰਾਜਾਂ ਵਿੱਚ 7 ਵਿਧਾਨ ਸਭਾ ਸੀਟਾਂ ’ਤੇ ਉਪ ਚੋਣ ਲਈ ਅੱਜ ਚੋਣ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। 

ਨਿਗਮ ਚੋਣਾਂ ਕਰਵਾਉਣ ਦੀ ਤਿਆਰੀ!

ਸੂਬਾ ਸਰਕਾਰ 30 ਨਵੰਬਰ ਤੋਂ ਪਹਿਲਾਂ ਨਗਰ ਨਿਗਮ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਿਪੋਰਟ ਵੀ ਲਈ ਹੈ।

ਸੰਨੀ ਦਿਉਲ ਨੇ 2024 ਵਿੱਚ ਲੋਕ-ਸਭਾ ਚੋਣ ਨਾ ਲੜਨ ਦਾ ਕੀਤਾ ਐਲਾਨ

ਗੁਰਦਾਸਪੁਰ ਤੋਂ ਐੱਮ ਪੀ ਸੰਨੀ ਦਿਉਲ ਨੇ 2024 ਵਿੱਚ ਲੋਕ-ਸਭਾ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ । ਫ਼ਿਲਮ ਗ਼ਦਰ 2 ਦੇ ਬਾਕਸ ਆਫ਼ਿਸ ‘ਤੇ ਹਿੱਟ ਹੋਣ ਤੋਂ ਬਾਅਦ ਸੰਨੀ ਦਿਉਲ ਨੇ ਸਿਆਸਤ ਨੂੰ ਅਲਵਿਦਾ ਕਹਿ ਦਿੱਤਾ ਹੈ।

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ

 ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ

- ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 407.15 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

 ਨਸ਼ਾ- ਮੁਕਤ ਅਤੇ ਲਾਲਚ-ਰਹਿਤ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ, ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 407.15 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

- ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 407.15 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

 ਨਸ਼ਾ- ਮੁਕਤ ਅਤੇ ਲਾਲਚ-ਰਹਿਤ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ, ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 407.15 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਪੰਜਾਬ ਵਿਧਾਨ ਸਭਾ ਚੋਣਾਂ: ਚੋਣ ਲੜ ਰਹੇ 1304 ਉਮੀਦਵਾਰਾਂ ਵਿੱਚ ਦੋ ਟਰਾਂਸਜੈਂਡਰ, 93 ਔਰਤਾਂ ਸ਼ਾਮਲ

ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਾਸਤੇ 20 ਫਰਵਰੀ, 2022 ਨੂੰ ਹੋਣ ਵਾਲੀਆਂ ਚੋਣਾਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ਦੋ ਟਰਾਂਸਜੈਂਡਰ ਅਤੇ 93 ਔਰਤਾਂ ਹਨ, ਜਦਕਿ 1209 ਉਮੀਦਵਾਰ ਪੁਰਸ਼ ਹਨ। ਇਹ ਜਾਣਕਾਰੀ ਵੀਰਵਾਰ ਨੂੰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ ਕਰੁਣਾ ਰਾਜੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੇ ਉਮੀਦਵਾਰਾਂ ਵਿੱਚੋਂ 9 ਉਮੀਦਵਾਰ 25 ਸਾਲ ਦੀ ਉਮਰ ਦੇ ਹਨ ਅਤੇ ਛੇ ਉਮੀਦਵਾਰ 80 ਸਾਲ ਤੋਂ ਵੱਧ ਉਮਰ ਦੇ ਹਨ, ਜਿਨ੍ਹਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ (83 ਨੰਬਰ) ਤੋਂ ਸਭ ਤੋਂ ਵਡੇਰੀ ਉਮਰ (94 ਸਾਲ) ਦੇ ਉਮੀਦਵਾਰ ਚੋਣ ਲੜ ਰਹੇ ਹਨ। 

ਹਲਕਾ ਸਨੌਰ ਵਿਖੇ ਬਿਕਰਮ ਚਹਿਲ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਵਿਧਾਨ ਸਭਾ ਹਲਕਾ ਸਨੌਰ ਤੋਂ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਲਈ ਅੱਜ ਉਹਨਾਂ ਦੇ ਮਾਤਾ ਪਿਤਾ ਵੀ ਚੋਣ ਪ੍ਰਚਾਰ ਵਿੱਚ ਕੁੱਦ ਪਏ ਹਨ। ਬਿਕਰਮ ਚਹਿਲ ਦੇ ਪਿਤਾ ਭਰਤਇੰਦਰ ਸਿੰਘ ਚਹਿਲ ਤੇ ਮਾਤਾ ਸਰਦਾਰਨੀ ਜਸਵਿੰਦਰ ਕੌਰ ਨੇ ਪਿੰਡ ਬਹਿਲ ਵਿਖੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਤੇ ਬਹੁਤ ਸਾਰੇ ਲੋਕ ਹਾਜ਼ਰ ਸਨ।

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

 ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 9 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 404.01 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਮਕਬੂਜ਼ਾ ਕਸ਼ਮੀਰ ਦੀਆਂ ਚੋਣਾਂ ਵਿਚ ਇਮਰਾਨ ਖ਼ਾਨ ਦੀ ਪਾਰਟੀ ਨੂੰ ਬਹੁਮਤ

2017 ਦੀਆਂ ਚੋਣਾਂ ਵਿਚ ਮੋਦੀ ਦੇ ਹੁਕਮਾਂ ’ਤੇ ਅਕਾਲੀ ਅਤੇ ਭਾਜਪਾ ਵਰਕਰਾਂ ਨੇ ਕਾਂਗਰਸ ਨੂੰ ਵੋਟਾਂ ਪਾਈਆਂ : ਰਾਘਵ ਚੱਢਾ