ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਅਤੇ ਬਿਜਲੀ ਵਿਭਾਗ ਦੀਆਂ 2 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਵਿਸਥਾਰਤ ਬੈਠਕਾਂ ਦੌਰਾਨ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਵਿਆਪਕ ਨਿਰਦੇਸ਼ ਜਾਰੀ ਕਰਦਿਆਂ ਹਦਾਇਤ ਕੀਤੀ ਕਿ ਅਧਿਕਾਰੀਆਂ ਦੀ ਗਠਿਤ ਕਮੇਟੀ ਰਾਹੀਂ ਸੇਵਾਵਾਂ-ਸਬੰਧੀ ਮਾਮਲਿਆਂ ਅਤੇ ਵਿੱਤ ਕਮੇਟੀ ਰਾਹੀਂ ਵਿੱਤੀ ਮੁੱਦਿਆਂ ਦੀ ਸਮੀਖਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਜਲਦ ਤੋਂ ਜਲਦ ਠੋਸ ਅਤੇ ਅਮਲਯੋਗ ਪ੍ਰਸਤਾਵ ਪੇਸ਼ ਕੀਤੇ ਜਾਣ।
ਸੂਬੇ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਨਿਯਮਤ ਨਿਗਰਾਨੀ, ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰਲੇ ਸਮੂਹ ਹੋਟਲਾਂ, ਰੈਸਟੋਰੈਂਟਾਂ ਅਤੇ ਖਾਣ-ਪੀਣ ਵਾਲੀਆਂ ਰੇਹੜੀਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਖਾਣਾ ਪਕਾਉਣ ਲਈ ਵਰਤੇ ਤੇਲ ਨੂੰ ਤਿੰਨ ਵਾਰ ਤੋਂ ਵੱਧ ਗਰਮ ਕਰਨ ਉਪਰੰਤ ਮੁੜ ਵਰਤੋਂ ਵਿੱਚ ਨਾ ਲਿਆਉਣ।
ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਅੱਜ ਵਿਧਾਨ ਸਭਾ ਚੋਣ ਹਲਕਾ 52-ਖਰੜ, 53-ਐੱਸ.ਏ.ਐੱਸ. ਨਗਰ ਅਤੇ 112-ਡੇਰਾਬੱਸੀ ਦੇ ਉਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨਾਲ ਮੀਟਿੰਗ ਕੀਤੀ, ਜਿਨ੍ਹਾਂ ਦੀ ਮੈਪਿੰਗ ਪ੍ਰਗਤੀ 25 ਫੀਸਦੀ ਤੋਂ ਘੱਟ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵਲੋਂ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਅੱਜ ਪਿੰਡ ਮਹਿਮੂਦਪੁਰਾ ਵਿਖੇ ਗੁਲਜਾਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਦੀ ਭਰਵੀਂ ਮੀਟਿੰਗ ਦੋਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਸਟਰੀਟ ਲਾਈਟਾਂ 100 ਫੀਸਦੀ ਚਾਲੂ ਹਾਲਤ ਵਿੱਚ ਰੱਖਣ ਅਤੇ ਸੜਕਾਂ ਦੀ ਤੁਰੰਤ ਰਿਪੇਅਰ ਕਰਨ ਦੀ ਕੀਤੀ ਹਦਾਇਤ