ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ, ਪੰਜਾਬ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਦਾ ਉਨ੍ਹਾਂ ਨੂੰ ਇੱਕ ਇਤਿਹਾਸਕ ਜੀਵਨ ਬੀਮਾ ਯੋਜਨਾ ਮੁਹੱਈਆ ਕਰਵਾਉਣ ਵਿੱਚ ਨਿਭਾਈ ਅਹਿਮ ਭੂਮਿਕਾ ਲਈ ਰਸਮੀ ਤੌਰ 'ਤੇ ਡੂੰਘਾ ਧੰਨਵਾਦ ਪ੍ਰਗਟਾਇਆ।
ਪੰਜਾਬ ਦੇ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਜ਼ਰੂਰੀ ਸਿਹਤ ਸੰਭਾਲ ਕਾਮਿਆਂ ਦੀ ਭਲਾਈ ਲਈ ਇੱਕ ਅਹਿਮ ਕਦਮ ਚੁੱਕਦਿਆਂ, ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਦਿੱਤੇ ਜਾਂਦੇ ਮਾਣ ਭੱਤਿਆਂ (ਇਨਸੈਂਟਿਵ) ਵਿੱਚ ਜ਼ਰੂਰੀ ਵਾਧੇ ਦੀ ਵਕਾਲਤ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਧਿਕਾਰਤ ਤੌਰ 'ਤੇ ਪੱਤਰ ਲਿਖਣ।
ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਵੱਲੋਂ ਆਪਣੀਆਂ ਮੰਗਾ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਿੱਤੇ ਜਾ ਰਿਹਾ ਧਰਨਾ ਤਿਜੇ ਦਿਨ ਵੀ ਜਾਰੀ ਰਿਹਾ।