Sunday, May 19, 2024

farmerprotest

ਸ਼ੰਭੂ ਬਾਰਡਰ ਧਰਨੇ ’ਤੇ ਜਾ ਰਹੇ ਨੌਜਵਾਨ ਕਿਸਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਇੰਟਰਨੈੱਟ ਦਾ ਪਾਸਵਰਡ ਨਾ ਦੇਣ ’ਤੇ ਗੁਆਂਢੀ ’ਤੇ ਕੀਤਾ ਕੈਂਚੀ ਨਾਲ ਜਾਨਲੇਵਾ ਹਮਲਾ

 ਹਰਿਆਣਾ ਵਿੱਚ ਇਕ ਵਿਅਕਤੀ ਵੱਲੋਂ ਇੰਟਰਨੈੱਟ ਦਾ ਪਾਸਵਰਡ ਨਾ ਦੇਣ ਕਾਰਨ ਕੈਂਚੀ ਨਾਲ ਜਾਨ ਲੇਵਾ ਹਮਲਾ ਕਰ ਦਿੱਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ।

ਹਰਿਆਣਾ ਵਿੱਚ ਕਿਸਾਨ ਪ੍ਰਦਰਸ਼ਨ ਕਰਦੇ ਚਲਦਿਆਂ ਲੋਕਾਂ ਨੂੰ ਝੱਲਣੀ ਪੈ ਰਹੀ ਹੈ ਪ੍ਰੇਸ਼ਾਨੀ

ਪੰਜਾਬ ਵਿੱਚ ਕਿਸਾਨਾਂ ਵੱਲੋਂ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਲੈ ਕੇ ਹਰਿਆਣਾ ਦੀਆਂ ਸਰਹੱਦਾਂ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਰਹੱਦਾਂ ’ਤੇ ਆਵਾਜਾਈ ਦੀ ਵਿਵਸਥਾ ਠੱਪ ਹੋ ਗਈ ਹੈ।

ਸ਼੍ਰੋਮਣੀ ਕਮੇਟੀ ਨੇ ਸੰਭੂ ਬਾਰਡਰ ’ਤੇ ਕਿਸਾਨਾਂ ਦੀ ਸਹਾਇਤਾ ਲਈ ਤਾਇਨਾਤ ਕੀਤੀਆਂ ਮੈਡੀਕਲ ਵੈਨਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜਿਥੇ ਸੰਭੂ ਬਾਰਡਰ ’ਤੇ ਦਿੱਲੀ ਜਾਣ ਵਾਲੇ ਕਿਸਾਨ ਭਰਾਵਾਂ ਲਈ ਨਿਰੰਤਰ ਲੰਗਰ ਜਾਰੀ ਹਨ, ਉਥੇ ਹੀ ਹਰਿਆਣਾ ਪੁਲਿਸ ਫੋਰਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਨਾਲ ਕੀਤੇ ਜਾ ਰਹੇ ਹਮਲਿਆਂ ਵਿਚ ਵੱਡੀ ਗਿਣਤੀ ਵਿਚ ਜ਼ਖਮੀ ਕਿਸਾਨਾਂ ਦੀ ਸਹਾਇਤਾ ਲਈ ਮੈਡੀਕਲ ਵੈਨਾਂ ਵੀ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਤਹਿਤ ਸੰਭੂ ਬਾਰਡਰ ’ਤੇ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਦਾ ਡਾਕਟਰੀ ਸਟਾਫ ਅਤੇ ਦਵਾਈਆਂ ਨਾਲ ਲੈਸ ਮੈਡੀਕਲ ਵੈਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ।

ਸੁਨਾਮ ਚ, ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਬਣੀ ਮੁਸੀਬਤ

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸੁਨਾਮ ਸ਼ਹਿਰ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ ਅਤੇ ਇੱਥੋਂ ਦਾ ਹਰ ਵਰਗ ਇਸ ਸਥਿਤੀ ਤੋਂ ਦੁਖੀ ਹੈ। ਜਿਨ੍ਹਾਂ ਲੋਕਾਂ ਨੂੰ ਇੰਟਰਨੈੱਟ ਸੇਵਾਵਾਂ ਦੀ ਫੌਰੀ ਲੋੜ ਹੈ, ਉਨ੍ਹਾਂ ਨੂੰ ਸ਼ਹਿਰੀ ਖੇਤਰ ਛੱਡ ਕੇ ਪਿੰਡਾਂ ਦੀਆਂ ਹੱਦਾਂ ਵਿੱਚ ਜਾ ਕੇ ਇੰਟਰਨੈੱਟ ਰਾਹੀਂ ਆਪਣਾ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ  ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ  ਅਪੀਲ ਉੱਤੇ ਅੱਜ  29 ਨਵੰਬਰ, 2023 ਨੂੰ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।

ਕਿਸਾਨਾਂ ਨੇ ਦਿੱਲੀ ਮੋਰਚੇ ਵਾਂਗ ਚੰਡੀਗੜ੍ਹ ਧਰਨੇ ਦੀ ਵਿੱਢੀ ਤਿਆਰੀ

ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਹੱਦਾਂ ਤੇ ਕਿਸਾਨਾਂ ਵੱਲੋਂ ਲੜੇ ਲੰਮੇ ਸੰਘਰਸ਼ ਮੌਕੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਤੋਂ 28 ਨਵੰਬਰ ਤੱਕ ਮੁਲਕ ਦੀਆਂ ਰਾਜਧਾਨੀਆਂ ਵਿੱਚ ਲਗਾਤਾਰ ਧਰਨੇ ਦੇਣ ਦੇ ਕੀਤੇ ਐਲਾਨ ਤਹਿਤ ਕਿਸਾਨਾਂ ਨੇ ਦਿੱਲੀ ਦੀ ਤਰਜ਼ ਤੇ ਚੰਡੀਗੜ੍ਹ ਜਾਣ ਲਈ ਤਿਆਰੀ ਖਿੱਚ ਦਿੱਤੀ ਹੈ।

ਉੱਤਰਾਖੰਡ ਦੇ ਸੱਤ ਜ਼ਿਲਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

ਉਤਰਾਖੰਡ ਦੇ ਸੱਤ ਜ਼ਿਲਿ੍ਹਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ ਉੱਤਰਾਖੰਡ ਵਿਚ ਬੀਤੇ ਦਿਨੀਂ ਜ਼ਮੀਨ ਖਿਸਕਣ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਚਾਰ ਮਹੀਨਿਆਂ ਦੇ ਬੱਚੇ ਸਣੇ ਚਾਰ ਜਣਿਆ ਦੀ ਮੌਤ ਹੋ ਜਾਣ ਦੀ ਸੂਚਨਾ ਹੈ ।

ਕਿਸਾਨਾਂ ਵੱਲੋਂ ਹੜ੍ਹਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦੀ ਤਿਆਰੀ; ਪੁਲਿਸ ਨੇ ਲਾਈਆਂ ਰੋਕਾਂ

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਹੜ੍ਹਾਂ ਦੇ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਸਬੰਧੀ ਉੱਤਰੀ ਭਾਰਤ ਦੀਆਂ 16 ਦੇ ਕਰੀਬ ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।

Farmer Protest : ਦਿੱਲੀ ਵਿਚ ਕਿਸਾਨ 26 ਨੂੰ ਕਰਨਗੇ ਵੱਡਾ ਐਕਸ਼ਨ

ਨਵੀਂ ਦਿੱਲੀ : ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨ ਅੰਦੋਲਨ ਦਿਨੋ ਦਿਨ ਭਖਦਾ ਪਿਆ ਹੈ। ਇਸ ਦਾ ਅੰਦਾਜ਼ਾ ਇਥੋਂ ਲਾਇਆ ਜਾ ਸਕਦਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਹਰਿਆਣਾ ਵਿੱਚ JJP-BJP ਨੇਤਾਵਾਂ ਲਈ ਪਿੰਡਬੰਦੀ ਕਰਨ ਦਾ ਐਲਾਨ ਕੀਤਾ ਗਿਆ ਹੈ, 

ਲੱਖਾ ਸਿਧਾਣਾ ਨੂੰ ਇਸ ਕਰ ਕੇ ਪੁਲਿਸ ਗ੍ਰਿਫ਼ਤਾਰ ਨਾ ਕਰ ਸਕੀ

ਸੰਗਰੂਰ : ਲੱਖਾ ਸਿਧਾਣਾ ਉਹ ਸ਼ਖਸ਼ ਹੈ ਜਿਸ ਨਾਲ ਪੰਜਾਬ ਦੇ ਨੌਜਵਾਨ ਜੁੜੇ ਹੋਏ ਹਨ। ਇਸੇ ਲੱਖੇ ਨੂੰ ਕਿਸਾਨੀ ਸੰਘਰਸ਼ ਦੇ ਇਕ ਕੇਸ ਵਿਚ ਦਿੱਲੀ ਦੀ ਪੁਲਿਸ ਲੱਭ ਰਹੀ ਹੈ। ਜਾਣਕਾਰੀ ਅਨੁਸਾਰ 26 ਜਨਵਰੀ ਨੂੰ ਲਾਲ ਕਿਲੇ ਉਤੇ ਹੋਈ ਹਿੰਸਾ ਲਈ ਦਿੱਲੀ ਪਲਿਸ

ਨਵਜੋਤ ਸਿੱਧੂ ਨੇ ਫਿਰ ਛੱਡੇ Twitter ਉਤੇ ਅੱਖਰੀ ਤੀਰ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ Twitt ਕਰਦੇ ਹੋਏ ਭਾਰਤ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਉਨ੍ਹਾਂ ਆਪਣੇ ਟਵੀਟਰ ਉਤੇ ਲਿਖਿਆ ਹੈ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਤੇ ਕਿਸਾਨੀ ਨੂੰ ਬਚਾਉਣਾ ਜ਼ਰੂਰੀ ਹੈ ਕਿਉਕਿ ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਕਿਰਸਾਨੀ ਦੇ ਖ਼ਾਤਮੇ 

ਕਿਸਾਨ ਮੁਜ਼ਾਹਰੇ ਨੂੰ ਸਾਡਾ ਪੂਰਾ ਸਮਰਥਨ : ਚੀਮਾ

26 ਮਈ ਕਿਸਾਨ ਵਿਰੋਧ ਦਿਵਸ ਨੂੰ ਬਸਪਾ ਦਾ ਸਮਰਥਨ - ਜਸਵੀਰ ਸਿੰਘ ਗੜ੍ਹੀ

Farmer Protest : ਨਵਜੋਤ ਸਿੱਧੂ ਨੇ ਆਪਣੇ ਘਰ ਲਾਇਆ ਕਾਲਾ ਝੰਡਾ

ਪਟਿਆਲਾ : ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਵੱਧ ਗਿਆ ਹੈ। ਇਸ ਦਾ ਕਾਰਨ ਨਵਜੋਤ ਸਿੰਘ ਸਿੱਧੂ ਨੂੰ ਮੰਨਿਆ ਜਾ ਰਿਹਾ ਹੈ ਕਿਉਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਅਤੇ ਕਿਸਾਨਾਂ ਦੇ ਹੱਕ ਵਿਚ ਆਪਣੇ ਪੱਧਰ ਉਤੇ ਆਵਾਜ਼ ਬੁਲੰਦ ਕੀਤੀ ਹੈ।

ਕਿਸਾਨ-ਜਥੇਬੰਦੀਆਂ ਵੱਲੋਂ ਇਤਿਹਾਸਕ ਵਿਰੋਧ-ਪ੍ਰਦਰਸ਼ਨ ਲਈ ਤਿਆਰੀਆਂ ਮੁਕੰਮਲ

Farmer Protest : ਕੋਰੋਨਾ ਦੇ ਬਹਾਨੇ ਕਿਸਾਨ ਸੰਘਰਸ਼ ਖ਼ਤਮ ਕਰਨ ਬਾਰੇ ਨਾ ਸੋਚੇ ਸਰਕਾਰ : ਰਾਜੇਵਾਲ

ਨਵੀਂ ਦਿੱਲੀ  : ਕਿਸਾਨ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਕੋਵਿਡ ਦੇ ਨਾਂ 'ਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਕੇ ਕਿਸਾਨਾਂ ਨੂੰ ਉੱਥੋਂ ਉਠਾ ਦਿੱਤਾ ਜਾਵੇਗਾ ਤਾਂ ਇਹ ਉਨ੍ਹਾਂ ਦੀ ਗਲਤਫ਼ਹਿਮੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਕਿਸਾਨ ਅੰਦੋਲਨ 'ਚ ਬੈਠੇ 

ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਪਰ ਕੋਵਿਡ ਦੀਆਂ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦੇ ਸਕਦੇ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂ ਜੋ ਉਨ੍ਹਾਂ ਦੀ ਸਰਕਾਰ ਖੁਦ ਵੀ ਇਨ੍ਹਾਂ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫਤ ਕਰਦੀ ਹੈ ਪਰ ਇਸ ਦੇ ਨਾਲ ਹੀ ਮੁਖ ਮੰਤਰੀ ਨੇ ਅੱਜ ਮੁੜ ਦੁਹਰਾਉਂਦਿਆਂ ਕਿਹਾ ਕਿ ਸੂਬੇ ਦੀ ਮੌਜੂਦਾ ਗੰਭੀਰ ਸਥਿਤੀ ਦੇ ਮੱਦੇਨਜ਼ਰ ਕਿਸੇ ਵੀ ਕੀਮਤ ਉਤੇ ਹਫਤਾਵਾਰੀ ਲੌਕਡਾਊਨ ਅਤੇ ਹੋਰ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਸੱਤਾਧਾਰੀ ਹੰਕਾਰੀ ਹੋਵੇ ਤਾਂ ਜਨਤਾ ਸਿਖਾਉਂਦੀ ਹੈ ਸਬਕ : ਰਾਕੇਸ਼ ਟਿਕੈਤ

ਨਵੀਂ ਦਿੱਲੀ : ਬੰਗਾਲ ਚੋਣਾਂ 'ਚ ਭਾਜਪਾ ਦੀ ਹਾਰ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਨੇ ਟਵੀਟ ਕਰਦੇ ਹੋਏ ਲਿਖਿਆ, 'ਜਦੋਂ ਸੱਤਾ ਹੰਕਾਰੀ, ਪੂੰਜੀਪਤੀਆਂ ਦੀ ਵਫ਼ਦਾਰ ਹੋ ਜਾਵੇ ਤਾਂ ਜਨਤਾ ਕੋਲ ਵੋਟ ਦੀ ਚੋਟ ਦੀ ਤਾਕਤ ਹੀ ਸੱਤਾ ਨੂੰ ਸਬਕ ਸਿਖਾਉਂਦੀ ਹੈ।'' ਇਸ ਦੇ ਨਾਲ ਹੀ ਉਨ੍ਹਾਂ