ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਾ ਵਿਰੋਧੀ ਵਿਸ਼ੇ ਦੀ ਪੜ੍ਹਾਈ ਸ਼ੁਰੂ ਕਰਨ ਦੇ ਹੁਕਮਾਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਵਿਦਿਆਰਥੀਆਂ ਲਈ ਨਸ਼ਾ ਵਿਰੋਧੀ ਸੁਨੇਹਾ ਦਿੰਦਾ ਨਾਟਕ ਦਾ ਆਯੋਜਨ ਕੀਤਾ ਗਿਆ।