ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਇਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਸਫ਼ਲਤਾ ਹਾਸਲ ਕੀਤੀ ਗਈ ਹੈ।