ਸਰਕਾਰ ਵੱਲੋਂ ਅੰਨੇਪਣ ਅਤੇ ਨਜ਼ਰ ਦੀ ਕਮਜ਼ੋਰੀ ਨੂੰ ਰੋਕਣ ਲਈ ਚਲਾਏ ਜਾ ਰਹੇ ਅੰਨੇਪਣ ਦੀ ਰੋਕਥਾਮ ਅਤੇ ਨਿਯੰਤਰਣ ਲਈ ਚਲਾਏ ਜਾ ਰਹੇ ਰਾਸ਼ਟਰੀ ਪ੍ਰੋਗਰਾਮ ਤਹਿਤ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੀ ਅਗਵਾਈ ਹੇਠ ਲੋੜਵੰਦ ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਐਨਕਾਂ ਵੰਡਣ ਦੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।