ਪੰਜਾਬ ਸਰਕਾਰ ਨੇ ‘ਵਿਸ਼ਵ ਨੋ ਤੰਬਾਕੂ ਦਿਵਸ’ ਦੇ ਮੌਕੇ ‘ਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਤੋਂ ਦੂਰ ਰੱਖਣ ਲਈ ਤੰਬਾਕੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਦੱਸਿਆ ਕਿ 31 ਮਈ ਤੋਂ 6 ਜੂਨ 2021 ਤੱਕ ਸਾਰੇ ਜਿ਼ਲ੍ਹਿਆਂ ਵਿੱਚ ਹਫ਼ਤੇ ਭਰ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਮੂਹ ਸਰਕਾਰੀ ਹਸਪਤਾਲਾਂ ਨੂੰ ਤੰਬਾਕੂ ਮੁਕਤ ਘੋਸਿ਼ਤ ਕੀਤਾ ਜਾਵੇਗਾ ਅਤੇ ਤੰਬਾਕੂ ਦੀ ਵਰਤੋਂ ਨਾ ਕਰਨ ਲਈ ਪ੍ਰਣ ਲਿਆ ਜਾਵੇਗਾ।