Friday, May 03, 2024

govt. school

ਵਿਧਾਇਕਾਂ ਤੋਂ ਲੈ ਕੇ ਅਧਿਆਪਕਾਂ ਦਾ ਵੀ ਬਣਿਆ ਸਰਕਾਰੀ ਸਕੂਲਾਂ 'ਚ ਵਿਸ਼ਵਾਸ਼

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਕੇ, ਸਕੂਲ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ ਹੈ। ਰਾਜ ਦੇ ਵੱਖ-ਵੱਖ ਜਿਲ੍ਹਿਆਂ 'ਚ ਸਰਕਾਰੀ ਸਕੂਲ ਅਧਿਆਪਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਕੇ, ਆਪਣੇ ਬੱਚੇ ਨਿੱਜੀ ਸਕੂਲਾਂ 'ਚ ਪੜ੍ਹਾਉਣ ਦੀਆਂ ਤੋਹਮਤਾਂ ਦਾ ਜੁਆਬ ਦੇ ਰਹੇ ਹਨ। ਸਰਕਾਰੀ ਸਕੂਲ ਅਧਿਆਪਕਾਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਦੀ ਜਿੱਥੇ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ, ਉੱਥੇ ਹੋਰਨਾਂ ਮਹਿਕਮਿਆਂ 'ਚ ਕਾਰਜਸ਼ੀਲ ਮਾਪੇ ਵੀ ਸਰਕਾਰੀ ਸਕੂਲਾਂ 'ਚ ਆਪਣੇ ਬੱਚਿਆਂ ਨੂੰ ਪੜ੍ਹਾਉਣ ਵੱਲ ਤੁਰ ਪਏ ਹਨ।

ਜਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਬਲਾਕ ਬਰਨਾਲਾ ਅਤੇ ਮਹਿਲ ਕਲਾਂਂ ਦੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਲਈ ਪ੍ਰਚਾਰ ਰਿਕਸ਼ੇ ਰਵਾਨਾ

ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾ ਕੇ ਸਮੇਂ ਦੇ ਹਾਣ ਦੀ ਸਿੱਖਿਆ ਦਿਵਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।