ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ
ਆਪਣੇ ਕਾਰਜਕਾਲ ਦੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ 48,000 ਤੋਂ ਵੱਧ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਥਾਪੜਾ ਦਿੱਤਾ
ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।