ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਨੇ ਕਿਹਾ ਕਿ ਸਾਰੇ ਬੱਚਿਆਂ ਵਿੱਚ ਕੋਈ ਨਾ ਕੋਈ ਪ੍ਰਤਿਭਾ ਜ਼ਰੂਰ ਹੁੰਦੀ ਹੈ, ਵਿਕਲਾਂਗ ਬੱਚੇ ਵੀ ਪ੍ਰਤਿਭਾ ਵਿੱਚ ਕਿਸੇ ਤੋਂ ਘੱਟ ਨਹੀਂ ਹੁੰਦੇ, ਉਨ੍ਹਾਂ ਨੂੰ ਯੋਗ ਅਗਵਾਈ ਅਤੇ ਹੌਸਲਾ ਅਫਜਾਈ ਕਰਨ ਦੀ ਲੋੜ ਹੈ। ਇਸ ਲਈ ਜੇਕਰ ਮਾਪੇ ਵੀ ਹੌਂਸਲਾ ਨਾ ਹਾਰਨ ਅਤੇ ਉਨ੍ਹਾਂ ਦੀ ਬਿਹਤਰ ਦੇਖਭਾਲ ਅਤੇ ਹੌਸਲਾ-ਅਫ਼ਜ਼ਾਈ ਕਰਨ ਤਾਂ ਕੁਝ ਵੀ ਅਸੰਭਵ ਨਹੀਂ ਹੈ।