ਆਈਏਐਸ, ਪੀਸੀਐਸ, ਆਈਪੀਐਸ, ਇੰਜੀਨੀਅਰ, ਡਾਕਟਰ, ਵਕੀਲ, ਜੱਜ ਆਦਿਕ ਸਿਵਲ ਸਰਵਿਸਜ ਪ੍ਰੀਖਿਆਵਾਂ ਰਾਹੀਂ ਉੁਚ ਅਹੁਦਿਆਂ ’ਤੇ ਪਹੁੰਚਣ ਦੀ ਇੱਛਾ ਰੱਖਣ ਵਾਲੇ 10 ਹੋਣਹਾਰ ਅਤੇ ਹੁਸ਼ਿਆਰ ਬੱਚਿਆਂ ਦੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਮੰਚ ’ਤੇ ਰੱਖੇ ਸਨਮਾਨ ਸਮਾਰੋਹ ਦੌਰਾਨ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਨੇ ਆਖਿਆ ਕਿ ਇਹਨਾ ਹੋਣਹਾਰ ਬੱਚਿਆਂ ਦੀ ਜਿਲੇ ਭਰ ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੀ ਪ੍ਰਾਪਤੀ ਤੋਂ ਨਵੀਂ ਉਮਰ ਦੇ ਬੱਚਿਆਂ ਨੂੰ ਪ੍ਰੇਰਨਾ ਮਿਲਣੀ ਸੁਭਾਵਿਕ ਹੈ।