ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਸਬਸਿਡਾਈਜ਼ਡ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਮਾਣਯੋਗ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਸ. ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵੱਖ-ਵੱਖ ਫੀਡ ਫੈਕਟਰੀਆਂ ਅਤੇ ਡਾਈਂਗ ਯੂਨਿਟਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।