ਅਮਰੀਕਾ ਦੇ ਸ਼ਹਿਰ ਅਲਬਾਮਾ ਵਿਖੇ ਹੋਈਆਂ ਵਰਲਡ ਪੁਲਿਸ ਐਂਡ ਫਾਇਰ ਖੇਡਾਂ 2025 ਵਿੱਚ ਸੋਨੇ ਅਤੇ ਕਾਂਸੇ ਦਾ ਮੈਡਲ ਜਿੱਤਣ ਵਾਲੇ ਖੁਫ਼ੀਆ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਸੁਨਾਮ ਦੇ ਜੰਮਪਲ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੂੰ ਸ਼ਹੀਦ ਊਧਮ ਸਿੰਘ ਕੰਬੋਜ ਯਾਦਗ਼ਾਰ ਕਮੇਟੀ ਵੱਲੋਂ ਆਯੋਜਿਤ ਕੀਤੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਨਮਾਨਿਤ ਕੀਤਾ ਗਿਆ।