ਪੰਥਕ ਜਥੇਬੰਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂ 'ਤੇ ਦਫ਼ਤਰ ਇੰਚਾਰਜ ਸ. ਬਗੀਚਾ ਸਿੰਘ ਨੂੰ ਪੱਤਰ ਸੌਂਪਿਆ ਜਿਸ ਵਿੱਚ ਸਿੱਖਾਂ ਦੇ ਕਾਤਲਾਂ ਦੇ ਕੇਸ ਲੜਨ ਵਾਲੇ ਸਤਨਾਮ ਸਿੰਘ ਕਲੇਰ ਨੂੰ ਪੰਥ 'ਚੋਂ ਛੇਕਣ ਅਤੇ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ।