ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰੂੜੇਕੇ ਕਲਾਂ ਨੇ ਸਮਰਾਲਾ ਰੈਲੀ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਅਨੇਕਾਂ ਹੋਰ ਮਸਲਿਆਂ ਉਤੇ ਲੈਂਡ ਪੂਲਿੰਗ ਨੀਤੀ ਵਰਗੀ ਜਿੱਤ ਹਾਸਲ ਕਰਨ ਲਈ ਵਿਸ਼ਾਲ ਏਕਤਾ ਅਤੇ ਦ੍ਰਿੜ ਸੰਘਰਸ਼ਾਂ ਲਈ ਲਾਮਬੰਦੀ ਵਧਾਉਣ ਦੀ ਲੋੜ ਹੈ।