ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਜਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।