ਖੇਡਾਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਸਮਰਪਣ, ਟੀਮ ਭਾਵਨਾ ਅਤੇ ਜੀਵਨ ਵਿੱਚ ਸਫਲਤਾ ਲਈ ਸੰਘਰਸ਼ ਕਰਨ ਦਾ ਜਜ਼ਬਾ ਪੈਦਾ ਕਰਦੀਆਂ ਹਨ। ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਤੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਕੈਂਪਸ ਲਈ ਸ਼ੁਰੂ ਹੋਈ ਮੈਰਾਥਨ/ਕੰਟਰੀ ਦੌੜ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਐਨਸੀਸੀ ਕੈਡਿਟਾਂ ਨੇ ਦੌੜਾਕਾਂ ਦਾ ਸਵਾਗਤ ਕੀਤਾ।