ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ-ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।