ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਵਿਅਕਤੀਆਂ ਨੂੰ 10 ਗੈਰ-ਕਾਨੂੰਨੀ ਪਿਸਤੌਲਾਂ, 1.054 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਡਰੋਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨਾਲ ਸਬੰਧਤ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ।