ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ।