ਉਦਯੋਗਿਕ ਸੁਰੱਖਿਆ ਨੂੰ ਹੋਰ ਮਜਬੂਤੀ ਦੇਣ ਅਤੇ ਦੇਸ਼ ਦੇ ਆਰਥਿਕ ਵਿਕਾਸ ਨੂੰ ਸੁਰੱਖਿਅਤ ਅਧਾਰ ਦੇਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੀ ਅਧਿਕਾਰਤ ਗਿਣਤੀ ਨੂੰ 1,62,000 ਤੋਂ ਵਧਾ ਕੇ 2,20,000 ਕਰਨ ਦੀ ਮੰਜ਼ੂਰੀ ਦਿੱਤੀ ਹੈ।