ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਮਿਤ ਬੈਂਬੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ ਨੂੰ ਸ਼ਹਿਰ ਦੀ ਹੱਦਾਂ ਵਿੱਚ ਕਿਸੇ ਵੀ ਕਿਸਮ ਦੇ ਡਰੋਨ ਜਾਂ ਉਡਣ ਵਾਲੇ ਕੈਮਰੇ ਨੂੰ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ਇਸ ਏਰੀਏ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।