ਉਨ੍ਹਾਂ ਕਿਹਾ ਕਿ ਇਸ ਮੌਕੇ ਜਾਗਰੂਕਤਾ ਨੂੰ ਹੋਰ ਵਧਾਉਣ ਲਈ ਮਰੀਜ਼ਾਂ ਅਤੇ ਆਮ ਲੋਕਾਂ ’ਚ ਓ. ਆਰ. ਐੱਸ. ਦੇ ਪੈਕਟ ਵੀ ਵੰਡੇ ਗਏ। ਇਸ ਤੋਂ ਇਲਾਵਾ ਸਿਹਤ ਸਿੱਖਿਆ ਸੈਸ਼ਨ ਕਰਵਾਏ ਗਏ, ਜਿਨ੍ਹਾਂ ’ਚ ਖਾਸ ਤੌਰ ’ਤੇ ਬੱਚਿਆਂ ਅਤੇ ਬਜ਼ੁਰਗਾਂ ’ਚ ਡੀਹਾਈਡਰੇਸ਼ਨ ਦੀ ਰੋਕਥਾਮ ਅਤੇ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਸਮਾਗਮ ਦੇ ਅੰਤ ’ਚ ਧੰਨਵਾਦ ਕਰਦਿਆਂ ਸਾਰਿਆਂ ਨੂੰ ਸਿਹਤਮੰਦ ਆਦਤਾਂ ਅਪਨਾਉਣ ਅਤੇ ਸਮਾਜ ’ਚ ਓ. ਆਰ. ਐੱਸ. ਦੇ ਜੀਵਨ-ਰੱਖਿਅਕ ਲਾਭਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ।