ਕਿਹਾ ਕਿ ਸਿੱਖ ਕੌਮ ਰੋਜ਼ਾਨਾ ਅਰਦਾਸ ਵਿੱਚ ‘ਸਰਬੱਤ ਦੇ ਭਲੇ’ ਦੀ ਕਾਮਨਾ ਕਰਦੀ ਹੈ।
ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।
ਐਸਐਮਐਲ ਮਹਿੰਦਰਾ ਕੰਪਨੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ ਸਮੇਤ ਕੰਪਨੀ ਦੇ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ।
ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀਂ ਨੌਂਵੀ ਗੜ੍ਹੀ ਸਾਹਿਬ ਸਮਾਣਾ ਵਿਖੇ ਨਤਮਸਤਕ ਹੋਏ।
ਅਮਰੀਕਾ ਦੇ ਪ੍ਰਸਿੱਧ ਅਟਾਰਨੀ ਐਟ ਲਾਅ ਸ. ਜਸਪ੍ਰੀਤ ਸਿੰਘ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਸ਼ਰਧਾ ਭੇਟ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਵੀ ਮੌਜੂਦ ਸਨ।
ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਆਪਣੇ ਪਰਿਵਾਰ ਸਮੇਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਬੇਨਤੀ ਲਗਾਈ ਅਤੇ ਆਉਣ ਵਾਲੇ ਵਿਸ਼ਵ ਕੱਪ (ਵਰਲਡ ਕੱਪ) ਲਈ ਪੂਰੀ ਟੀਮ 'ਤੇ ਮੇਹਰ ਭਰਿਆ ਹੱਥ ਰੱਖਣ ਦੀ ਅਰਦਾਸ ਕੀਤੀ।
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਬੁੱਧਵਾਰ ਨੂੰ ਸੁਨਾਮ ਵਿਖੇ ਸਥਿਤ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਪਵਿੱਤਰ ਦਰਬਾਰ ਵਿਖੇ ਨਤਮਸਤਕ ਹੋਏ ਅਤੇ ਇਲਾਕੇ ਦੀ ਖੁਸ਼ਹਾਲੀ, ਲੋਕਾਂ ਦੀ ਚੜ੍ਹਦੀ ਕਲਾ, ਭਾਈਚਾਰਕ ਸਾਂਝ ਅਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਅਰਦਾਸ ਕੀਤੀ।
ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਵੱਲੋਂ ਅੱਜ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਬੀਬੀ ਬਲਵਿੰਦਰ ਕੌਰ ਜੀ ਦੀ ਅਗਵਾਈ ਹੇਠ ਵੱਡੇ ਜੱਥੇ ਦੇ ਰੂਪ ਵਿੱਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਸਾਬਕਾ ਚੇਅਰਮੈਨ ਬੈਂਕ ਫਿਨਕੋ ਪੰਜਾਬ ਅਤੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆਂ ਹਲਕਾ ਸਨੌਰ ਅੱਜ ਪਿੰਡ ਚਪਰਾੜ ਵਿਖੇ ਸਥਿਤ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਬਾਬਾ ਭਵੂਤ ਗੀਰ ਜੀ ਦੇ ਦਰਬਾਰ ਵਿੱਚ ਨਤਮਸਤਕ ਹੋਏ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਅੱਜ ਦਰਬਾਰ ਸਾਈ ਚੇਤਰ ਸ਼ਾਹ ਜੀ ਮਹਿੰਦੀਪੁਰ, ਬਲਾਚੌਰ ਵਿਖੇ ਨਤਮਸਤਕ ਹੋਏ।
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਪੀਰ ਬੇਰੀ ਜੀ ਦੇ ਸਲਾਨਾ ਭੰਡਾਰਾ ਵਿਚ ਨਤਮਸਤਕ ਹੋਏ। ਸਪੀਕਰ ਸੰਧਵਾਂ ਨੇ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ।
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ।
ਸਤਲੋਕ ਧਾਮ, ਪਿੰਡ ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋ ਕੇ ਨਤਮਸਤਕ ਹੋਏ।
ਬੇਅਦਬੀ ਕਰਨ ਵਾਲੇ ਇੱਕ ਵਿਅਕਤੀ ਨੂੰ ਸੋਧਾ ਲਾਉਣ ਦੇ ਮਾਮਲੇ ਵਿੱਚ ਸਾਢੇ ਚਾਰ ਸਾਲ ਜੇਲ੍ਹ ਦੀਆਂ ਸਲਾਖਾਂ ਪਿੱਛੇ ਬਿਤਾਉਣ ਤੋਂ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਆਪਣੀ ਰਿਹਾਈ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ।
ਸਾਲ 2025 ਬੈਚ ਦੇ ਸਲੈਕਟ ਹੋਏ ਆਈਏਐਸ ਅਫਸਰ ਗੁਰਕੰਵਲ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰ ਸਮੇਤ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।
ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ (ਸੇਵਾ ਮੁਕਤ) ਸ. ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਬਾਬਾ ਸ਼ੇਖ ਫਰੀਦ ਜੀ ਦੀ ਚਰਨ–ਛੋਹ ਪ੍ਰਾਪਤ ਪਵਿੱਤਰ ਨਗਰੀ ਵਿਖੇ ਆਈ.ਜੀ., ਫਰੀਦਕੋਟ ਸ੍ਰੀਮਤੀ ਨਿਲਾਂਬਰੀ ਜਗਦਲੇ, ਕਮਿਸ਼ਨਰ ਫਰੀਦਕੋਟ ਸ੍ਰੀਮਤੀ ਕਮਲਪ੍ਰੀਤ ਕੋਰ ਬਰਾੜ ਅਤੇ ਐੱਸ.ਐੱਸ.ਪੀ. ਫਰੀਦਕੋਟ ਸ਼੍ਰੀਮਤੀ ਡਾ. ਪ੍ਰਗਿਆ ਜੈਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ।
ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ