ਪੰਜਾਬ ਸਰਕਾਰ ਵੱਲੋਂ ਮਿੱਠੀ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ-ਪ੍ਰਸਾਰ ਅਤੇ ਵਿਦਿਆਰਥੀਆਂ ਵਿੱਚ ਭਾਸ਼ਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇਸ ਸਾਲ “ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ 2025” ਕਰਵਾ ਰਿਹਾ ਹੈ।
ਪੀ.ਐਸ.ਈ.ਬੀ.-ਸਮਰਥਿਤ ਪਲੇਟਫਾਰਮ ਪੰਜਾਬੀ ਭਾਸ਼ਾ ਦੀ ਮੁਹਾਰਤ ਦਾ ਮੁਲਾਂਕਣ ਕਰਨ ਲਈ ਔਨਲਾਈਨ ਸਿਲੇਬਸ ਅਤੇ ਟੈਸਟਿੰਗ ਦਾ ਪ੍ਰਬੰਧ ਕਰ ਰਿਹਾ ਹੈ