ਸੂਬੇ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੱਦੇ ਤੇ ਅਕਾਲੀ ਵਰਕਰਾਂ ਨੇ ਐਸਡੀਐਮ ਪਾਤੜਾਂ ਦੇ ਦਫਤਰ ਸਾਹਮਣੇ ਵਿਸ਼ਾਲ ਰੋਹ ਭਰਪੂਰ ਧਰਨਾ ਦਿੱਤਾ ਗਿਆ।
ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਦੁਗਾਲ ਵਿਖੇ ਬਾਬਾ ਮੋਨੀ ਜੀ ਦੀ ਸਰਪ੍ਰਸਤੀ ਹੇਠ ਬਣੀ ਗਊਸ਼ਾਲਾ ਵਿੱਚ ਗਾਵਾਂ ਦੇ ਚਾਰੇ ਲਈ ਰੱਖੀ ਗਈ ਤੂੜੀ ਦੇ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ।
ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਸ਼ੁਰੂ ਹੋਈਆਂ ਸਰਗਰਮੀਆਂ ਦੇ ਚਲਦਿਆਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸ਼ਹਿਰ ਵਿੱਚ ਵੱਡਾ ਹੁਲਾਰਾ ਮਿਲਿਆ ਜਦੋਂ ਸ਼ਹਿਰ ਅੰਦਰ ਰਾਜਨੀਤੀ ਦੇ ਖੇਤਰ ਵਿੱਚ ਵਿਲੱਖਣ ਪਹਿਛਾਣ ਰੱਖਣ ਵਾਲੇ ਅਰੋੜਾ ਪਰਿਵਾਰ ਦੇ ਕਈ ਮੈਂਬਰਾਂ ਨੇ ਸੀਨੀਅਰ ਆਗੂ ਗੁਰਮੀਤ ਸਿੰਘ ਅਰੋੜਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਨਗਰ ਕੌਂਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਵਿਨੋਦ ਕੁਮਾਰ ਜਿੰਦਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ। ਜਿੰਦਲ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੁਲਾਰਾ ਮਿਲਿਆ ਹੈ।
ਪੰਜਾਬ ਸਰਕਾਰ ਵੱਲੋਂ ਹਾੜੀ ਦੀ ਪ੍ਰਮੁੱਖ ਫਸਲ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪ੍ਰੈਲ ਤੋਂ ਕੀਤਾ ਜਾਣ ਦਾ ਦਾਅਵਾ ਕੀਤਾ ਗਿਆ ਸੀ
ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਂਕ ਸੰਗਰੂਰ ਰੋਡ ਕੈਂਚੀਆਂ ਵਿੱਚ ਇੱਕ ਬੇਕਾਬੂ ਹੋਈ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਲੜਕੀ ਅਤੇ ਟੈਂਪੂ ਚਾਲਕ ਫ਼ਲ ਵਿਕਰੇਤਾ ਦੀ ਮੌਤ ਹੋ ਗਈ।
ਸਥਾਨਕ ਡਰੀਮ ਹੋਮ ਵਿੱਚ ਇਲਾਕੇ ਦੀ ਖੁਸ਼ਹਾਲੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਵਨ ਪਾਠ ਬੜੀ ਸ਼ਰਧਾ, ਭਾਵਨਾ ਅਤੇ ਧਾਰਮਿਕ ਉਤਸ਼ਾਹ ਨਾਲ ਕਰਵਾਇਆ ਗਿਆ। ਪਵਿੱਤਰ ਸਮਾਗਮ ਦੌਰਾਨ ਆਲਾ ਦੁਆਲਾ ਗੁਰਬਾਣੀ ਦੇ ਮਿੱਠੇ ਰਸ ਨਾਲ ਰੰਗਿਆ ਹੋਇਆ ਸੀ।
ਨੌਜਵਾਨ ਭਾਰਤ ਸਭਾ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਵੱਲੋਂ ਅਸੈਂਬਲੀ ਵਿੱਚ ਸੁੱਟੇ ਗਏ ਬੰਬ ਕਾਂਡ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਸ਼ਹਿਰ ਦੇ ਬਜ਼ਾਰਾਂ ਵਿੱਚ ਕੱਢਿਆ।
ਮਾਮੂਲੀ ਝਗੜੇ ਮਗਰੋਂ ਖੁਦਕੁਸ਼ੀ ਕਰ ਜਾਣ ਵਾਲੇ ਪਿੰਡ ਹਾਮਝੇੜੀ ਦੇ ਟੈਕਸੀ ਚਾਲਕ ਬਲਜਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੀ ਲਾਸ਼ ਰੱਖ ਕੇ ਪਿੰਡ ਹਾਮਝੇੜੀ ਦੇ ਬੱਸ ਅੱਡੇ ਉੱਤੇ ਦਿੱਤੇ ਜਾ ਰਹੇ ਧਰਨੇ ਦੇ ਨਾਲ ਹੀ ਸੰਘਰਸ਼ ਛੇਵੇਂ ਦਿਨ ਵੀ ਜਾਰੀ ਰਿਹਾ ।
ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਆਪਣੇ ਨਵੇਂ ਬਣਾਏ ਗਏ ਦਫਤਰ ਦੇ ਉਘਾਟਨ ਦੇ ਸਬੰਧ ਵਿੱਚ ਸ੍ਰੀ ਆਖੰਡ ਸਾਹਿਬ ਕਰਵਾਏ ਗਏ ਜਿਸ ਦੇ ਭੋਗ ਸਮੇਂ ਵੱਡੀ ਗਿਣਤੀ ਵਿੱਚ ਹਲਕੇ ਦੀ ਸੰਗਤ ਵੱਲੋਂ ਸ਼ਮੂਲੀਅਤ ਕੀਤੀ ਗਈ ਉੱਥੇ ਹੀ ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਵਿਧਾਇਕ ਹਲਕਾ ਸਮਾਣਾ ਵੱਲੋਂ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ ਗਈ।
ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਹਾਮਝੇੜੀ ਵਾਸੀ ਟੈਕਸੀ ਚਾਲਕ ਨਾਲ ਕੁਝ ਵਿਅਕਤੀਆਂ ਦੀ ਲੜਾਈ ਨੇ ਉਸ ਵੇਲੇ ਗੰਭੀਰ ਰੂਪ ਧਾਰਨ ਕਰ ਲਿਆ, ਜਦੋਂ ਟੈਕਸੀ ਚਾਲਕ ਨੇ ਵੀਡੀਓ ਬਣਾਉਣ ਤੋਂ ਬਾਅਦ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।
ਸ਼ਹਿਰ ਦੇ ਖਾਦ ਤੇ ਬੀਜ ਵਿਕਰੇਤਾਵਾਂ ਦੀ ਜਥੇਬੰਦੀ ਐਗਰੋ ਇਨਪੁੱਟ ਡੀਲਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਪਾਰਸ ਦੀ ਪ੍ਰਧਾਨਗੀ ਹੇਠ ਹੋਈ।
ਨਵੇਂ ਡਾਕਟਰਾਂ ਦੀ ਭਰਤੀ ਤੇ 24 ਘੰਟੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਐਲਾਨ
ਘੱਗਰ ਦੇ ਪਾਣੀ ਦੀ ਸਥਿਤੀ ’ਤੇ ਰੱਖੀ ਜਾ ਰਹੀ ਹੈ ਨਜ਼ਰ, ਪ੍ਰਸ਼ਾਸਨ ਚੌਕਸ : ਅਸ਼ੋਕ ਕੁਮਾਰ
ਜਥੇਬੰਦੀ ਨੇ ਲੈਂਡ ਪੂਲਿੰਗ ਨੀਤੀ ਦੀ ਵਾਪਸੀ ਨੂੰ ਕਿਸਾਨਾਂ ਦੀ ਦੱਸਿਆ ਜਿੱਤ
ਸਬ ਡਿਵੀਜ਼ਨ ਪਾਤੜਾਂ ਦੇ ਵੱਖ ਵੱਖ ਸਟੇਸ਼ਨਾਂ ਤੋਂ ਅਖਬਾਰਾਂ ਤੇ ਚੈਨਲਾਂ ਦੇ ਪੱਤਰਕਾਰਾਂ ਦੀ ਸਿਰਮੌਰ ਜਥੇਬੰਦੀ ਮੀਡੀਆ ਕਲੱਬ ਪਾਤੜਾਂ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਨਵੇਂ ਬਣੇ ਗਏ ਅਹੁਦੇਦਾਰਾਂ ਦਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਅਤੇ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਦੇ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਪਰਮਜੀਤ ਕੈਂਥ ਨੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸੰਗਠਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਕੀਤੀ ਸ਼ਲਾਘਾ
ਕਿਹਾ, ਵਿਦਿਅਕ ਮਾਹੌਲ ਨੂੰ ਮਜਬੂਤ ਬਣਾਉਣ ਲਈ ਢਾਂਚਾਗਤ ਸੁਧਾਰ ਅਹਿਮ ਭੂਮਿਕਾ ਨਿਭਾਉਂਦੇ ਹਨ
ਕਿਹਾ, ਰਾਹਗੀਰਾਂ ਦੀ ਸਹੂਲਤ ਲਈ ਹਰਿਆਣਾ ਤੇ ਅੱਗੇ ਜਾਣ ਲਈ ਆਵਾਜਾਈ ਬਹਾਲ ਕਰਵਾਈ
ਵਪਾਰੀ ਹਰ ਤਰ੍ਹਾਂ ਦੇ ਵੇਚੇ ਸਮਾਨ ਦਾ ਪੂਰਾ ਬਿੱਲ ਕੱਟਣਾ ਯਕੀਨੀ ਬਣਾਉਣ, ਗਾਹਕ ਬਿਲ ਲੈਕੇ ਮੇਰਾ ਬਿਲ ਐਪ 'ਤੇ ਅਪਲੋਡ ਕਰਕੇ ਇਨਾਮ ਜਿੱਤਣ
ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ 9 ਦੇਸੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।