ਪ੍ਰਭਾਵਸ਼ਾਲੀ ਡਰੋਨ ਸ਼ੋਅ ਸਮੁੱਚੀ ਸੰਗਤ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਡਾਇਰੈਕਟਰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਪੰਜਾਬ, ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਆਦਿਤਿਆ ਡੇਚਲਵਾਲ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ. ਗੁਰਪ੍ਰੀਤ ਸਿੰਘ ਔਲਖ (ਦੋਵੇਂ ਆਨਲਾਈਨ), ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਦੇ ਪ੍ਰਧਾਨ ਸ. ਗੁਰਪ੍ਰੀਤ ਸਿੰਘ ਜੀ.ਪੀ. ਅਤੇ ਜਨਰਲ ਸਕੱਤਰ ਸ. ਬਲਜਿੰਦਰ ਸਿੰਘ ਚੋਂਦਾ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।