ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਉਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਵਿਚ ਐਲਾਨ ਕੀਤਾ ਹੈ ਕਿ ਪੰਜਾਬ ਤੋਂ ਪੜ੍ਹਾਈ ਲਈ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ (18-45 ਉਮਰ ਗਰੁੱਪ) ਟੀਕਾਕਰਨ ਦੀ ਪ੍ਰਕਿਰਿਆ ਵਿੱਚ ਪਹਿਲ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿਖਿਆ ਵਿਭਾਗਾਂ ਨੂੰ ਇਸ ਸਬੰਧੀ ਨੋਟਿਸ ਦਿਤੇ ਹਨ ਕਿ ਉਹ ਜ਼ਿਲ੍ਹਿਆਂ ਨੂੰ 10 ਫ਼ੀ ਸਦੀ ਖ਼ੁਰਾਕਾਂ ਦੀ ਵਰਤੋਂ 18-45 ਉਮਰ ਵਰਗ ਦੀਆਂ ਤਰਜੀਹੀ ਸ਼ੇ੍ਰਣੀਆਂ ਲਈ ਕਰਨ ਦੀ ਆਗਿਆ ਦੇਣ।