ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 34ਵੇਂ ਦਿਨ 97696 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 96475 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1221 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 96475 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ